ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਰੇੜਕਾ ਬਰਕਰਾਰ ਹੈ। ਕਿਸਾਨ ਆਗੂਆਂ ਅਤੇ ਅਮਿਤ ਸ਼ਾਹ ਵਿਚਲੇ ਦੇਰ ਰਾਤ ਤੱਕ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ ਅਤੇ ਕਿਸਾਨਾਂ ਨੂੰ ਨਿਰਾਸ਼ਾ ਲੈ ਕੇ ਹੀ ਵਾਪਸ ਪਰਤਣਾ ਪਿਆ। ਦੱਸ ਦਈਏ ਕਿ 13 ਕਿਸਾਨ ਲੀਡਰਾਂ ਨਾਲ ਇਹ ਬੈਠਕ ਕੀਤੀ ਗਈ। ਰਾਤ ਅੱਠ ਵਜੇ ਬੈਠਕ ਸ਼ੁਰੂ ਹੋਈ। ਜਿਸ ਵਿਚ ਅੱਠ ਪੰਜਾਬ ਦੇ ਕਿਸਾਨ ਲੀਡਰ ਸਨ ਜਦਕਿ ਪੰਜ ਦੇਸ਼ ਭਰ ਦੇ ਹੋਰ ਸੂਬਿਆਂ ਤੋਂ ਸਨ।
ਇਹ ਵੀ ਪੜ੍ਹੋ : Farmers Protest : PM ਨੇ ਬੁਲਾਈ ਕੈਬਨਿਟ ਮੀਟਿੰਗ
ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਜਾਰੀ ਗੱਲਬਾਤ ਦੀ ਅਗਵਾਈ ਕਰਨ ਵਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਖਾਧ ਮੰਤਰੀ ਪੀਊਸ਼ ਗੋਇਲ਼ ਤੇ ਉਦਯੋਗ ਤੇ ਵਣ ਮੰਤਰੀ ਸੋਮ ਪ੍ਰਕਾਸ਼ ਵੀ ਬੈਠਕ 'ਚ ਮੌਜੂਦ ਰਹੇ। ਬੈਠਕ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿਸਾਨ ਲੀਡਰਾਂ ਨੂੰ ਲਿਖਤੀ ਪ੍ਰਸਤਾਵ ਭੇਜਿਆ ਜਾਵੇਗਾ। ਕਿਸਾਨ ਲੀਡਰ ਸਰਕਾਰ ਦੇ ਪ੍ਰਸਤਾਵ 'ਤੇ ਬੈਠਕ ਕਰਨਗੇ।
ਅੱਜ ਕਿਸਾਨਾਂ ਤੇ ਸਰਕਾਰ ਵਿਚਾਲੇ ਨਹੀਂ ਹੋਵੇਗੀ ਗੱਲਬਾਤ
ਬੈਠਕ ਤੋਂ ਬਾਅਦ ਆਲ ਇੰਡੀਆਂ ਕਿਸਾਨ ਸਭਾ ਦੇ ਮਹਾਸਕੱਤਰ ਹਨਾਨ ਮੋਲਾ ਨੇ ਦੱਸਿਆ ਕਿ ਬੁੱਧਵਾਰ ਕਿਸਾਨਾਂ ਅਤੇ ਸਰਕਾਰ ਵਿਚਾਲੇ ਹੋਣ ਵਾਲੀ ਬੈਠਕ ਹੁਣ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਕਾਮਰੇਡ ਬਲਵਿੰਦਰ ਸਿੰਘ ਕਤਲ ਦਾ ਮੁਲਜ਼ਮ ਕਾਬੂ
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਹਾ ਗਿਆ ਕਿ ਅੱਜ ਕਿਸਾਨ ਲੀਡਰਾਂ ਨੂੰ ਸਰਕਾਰ ਵੱਲੋਂ ਪ੍ਰਸਤਾਵ ਦਿੱਤਾ ਜਾਵੇਗਾ। ਉਸ ਤੋਂ ਬਾਅਦ ਕਿਸਾਨ ਲੀਡਰਾਂ ਵੱਲੋਂ ਉਸ ਪ੍ਰਸਤਾਵ 'ਤੇ ਬੈਠਕ ਕੀਤੀ ਜਾਵੇਗੀ। ਅੱਜ ਕਿਸਾਨ ਦਿੱਲੀ-ਹਰਿਆਣਾ ਬਾਰਡਰ ਸਥਿਤ ਸਿੰਘੂ ਬਾਰਡਰ 'ਤੇ ਦੁਪਹਿਰ 12 ਵਜੇ ਬੈਠਕ ਕਰਨਗੇ।