ਨਵੀਂ ਦਿੱਲੀ : ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ ਵਿਚ ਗੋਲੀ ਚਲਾਉਣ ਵਾਲੇ ਤਾਂ ਪੁਲਿਸ ਨੇ ਪਹਿਲਾਂ ਹੀ ਕਾਬੂ ਕਰ ਲਏ ਸਨ ਪਰ ਇਸ ਸਾਰੀ ਸਕੀਮ ਦਾ ਮੁੱਖ ਮੁਲਜ਼ਮ ਅੱਜ ਦਿੱਲੀ ਪੁਲਿਸ ਨੇ ਕਾਬੂ ਕਰ ਲਿਆ ਹੈ। ਹੱਤਿਆ ਮਾਮਲੇ ਦੇ ਮੁੱਖ ਦੋਸ਼ੀ ਸੁੱਖ ਭਿਖਾਰੀਵਾਲ ਨੂੰ ਵੀ ਦੁਬਈ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨੇ ਕੋਈ ਜਾਣਕਾਰੀ ਦੇਣ ਤੋਂ ਮਨ੍ਹਾ ਕਰ ਦਿਤਾ ਸੀ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਿਖਾਰੀਵਾਲ ਨੂੰ ਜਲਦ ਭਾਰਤ ਲਿਆਂਦਾ ਜਾ ਰਿਹਾ ਹੈ। ਦੱਸ ਦਈਏ ਕਿ ਕਸਬਾ ਭਿੱਖੀਵਿੰਡ ਵਿਖੇ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦਾ 2 ਨਕਾਬਪੋਸ਼ ਨੌਜਵਾਨਾਂ ਵੱਲੋਂ ਘਰ 'ਚ ਦਾਖਲ ਹੋ 16 ਅਕਤੂਬਰ ਦੀ ਸਵੇਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ