Saturday, November 23, 2024
 

ਚੰਡੀਗੜ੍ਹ / ਮੋਹਾਲੀ

ਬਲਬੀਰ ਸਿੱਧੂ ਨੇ ਸਟਾਫ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

December 09, 2020 05:52 PM

ਚੰਡੀਗੜ੍ਹ : ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੁੱਧਵਾਰ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸਿੱਧੂ ਨੇ ਦੱਸਿਆ ਕਿ ਅੱਜ ਸਟਾਫ ਨਰਸਾਂ ਦੇ 598 ਅਸਾਮੀਆਂ ਵਿਚੋਂ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਪੜਾਅ ਵਾਰ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਵੀ ਜਲਦ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਹ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਸਟਾਫ ਨਰਸਾਂ ਨੂੰ ਵਧਾਈ ਦਿੰਦਿਆਂ ਕਿਹਾ ਉਹ ਹਸਪਤਾਲਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ। ਉਨ੍ਹਾਂ ਦੱਸਿਆ ਕਿ ਕੋਰੋਨਾ ਦੌਰਾਨ ਸਿਹਤ ਵਿਭਾਗ ਦੇ ਸਟਾਫ ਨੇ ਪੂਰੀ ਜਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਘਰ-ਘਰ ਰੋਜ਼ਗਾਰ ਯੋਜਨਾ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2019 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 7000 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ 3954 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਇਸ ਮੌਕੇ ਐਮ.ਐਲ.ਏ. ਬੱਸੀ ਪਠਾਣਾਂ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Have something to say? Post your comment

Subscribe