ਸੰਗਰੂਰ : ਮੂਨਕ ਦੇ ਪਿੰਡ ਭੁਟਾਲ ਕਲਾਂ ਵਿਖੇ ਕਰਜ਼ ਤੋਂ ਪ੍ਰੇਸ਼ਾਨ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਬੱਡੀ ਦਾ ਖਿਡਾਰੀ ਵੀ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਿਲੀ ਜਾਣਕਾਰੀ ਮੁਤਾਬਕ ਜਗਰਾਜ ਸਿੰਘ ਜੋਗਾ ਸਿੰਘ (25 ਸਾਲ) ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਸੀ। ਜਿਸ ਦੇ ਚੱਲਦੇ ਉਸ ਨੇ ਖੇਤ ਮੋਟਰ ਵਾਲੇ ਕੋਠੇ ਅੰਦਰ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਵਿਧਵਾ ਪਤਨੀ ਤੇ 3 ਸਾਲ ਦਾ ਪੁੱਤਰ ਛੱਡ ਗਿਆ ਹੈ। ਜ਼ਿਕਰਯੋਗ ਹੈ ਕਿ ਉਹ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ।