Friday, November 22, 2024
 

ਪੰਜਾਬ

ਨਕਲੀ ਸ਼ਰਾਬ ਮਾਮਲੇ ‘ਚ ਥਾਣਾ ਸਿਟੀ ਰਾਜਪੁਰਾ ਦਾ ਮੁਖੀ ਮੁਅੱਤਲ

December 10, 2020 11:11 AM
ਐਸਪੀ, ਦੋ ਡੀਐਸਪੀ ‘ਤੇ ਸੀਆਈਏ ਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ
 
ਪਟਿਆਲਾ : ਰਾਜਪੁਰਾ ‘ਚ ਬੀਤੀ ਰਾਤ ਫੜੀ ਗਈ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦੇ ਮਾਮਲੇ ‘ਚ ਥਾਣਾ ਸਿਟੀ ਪੁਲਿਸ ਥਾਣੇ ਦੇ ਮੁਖੀ ‘ਤੇ ਗਾਜ ਡਿੱਗੀ ਹੈ। ਅਣਗਿਹਲੀ ਵਰਤਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਥਾਣਾ ਸਿਟੀ SHO ਨੂੰ ਮੁਅੱਤਲ ਕਰ ਦਿੱਤਾ ਜਦਕਿ SP ਜਾਂਚ ਅਤੇ DSP ਜਾਂਚ,  DSP ਰਾਜਪੁਰਾ ਤੋਂ ਇਲਾਵਾ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ| 
ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਰਾਜ ਪੁਲੀਸ ਦੀ ਗ਼ੈਰਕਾਨੂੰਨੀ ਗਤੀਵਿਧੀਆਂ, ਨਸ਼ਿਆਂ, ਨਾਜਾਇਜ਼ ਤੇ ਨਕਲੀ ਸ਼ਰਾਬ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਦੇ ਚੱਲਦਿਆਂ ਜ਼ਿਲ੍ਹਾ ਪੁਲੀਸ ਦੇ ਕਿਸੇ ਵੀ ਅਧਿਕਾਰੀ ਦੀ ਜ਼ਿਲ੍ਹੇ ਅੰਦਰ ਅਜਿਹੇ ਜੁਰਮਾਂ ਦੇ ਮਾਮਲੇ ਵਿਚ ਢਿੱਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 
ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਸੂਚਨਾ ਮੁਤਾਬਕ ਥਾਣਾ ਸਿਟੀ ਰਾਜਪੁਰਾ ਵਿਖੇ ਦਿਪੇਸ਼ ਗਰੋਵਰ ਵਾਸੀ ਰਾਜਪੁਰਾ ਅਤੇ ਕਾਰਜ ਸਿੰਘ ਵਾਸੀ ਸ਼ਮਸ਼ਪੁਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੁਲੀਸ ਵੱਲੋਂ ਰਾਜਪੁਰਾ ਸਮੇਤ ਪੂਰੇ ਜ਼ਿਲ੍ਹੇ ਅੰਦਰ ਨਾਜਾਇਜ਼ ਸ਼ਰਾਬ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਵਿਅਕਤੀਆਂ ਦੇ ਸਮੁੱਚੇ ਨੈਟਵਰਕ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾਵੇਗੀ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe