ਮੰਤਰੀ ਮੰਡਲ ਨੇ ਦਿਤੀ 'ਸ਼ਕਤੀ' ਐਕਟ ਨੂੰ ਮਨਜ਼ੂਰੀ
ਮੁੰਬਈ : ਸਮਾਜ ਵਿਚ ਲੜਕੀਆਂ ਅਤੇ ਔਰਤਾਂ ਨਾਲ ਛੇੜਛਾੜ ਅਤੇ ਜਿਸਮਾਨੀ ਸ਼ੋਸ਼ਣ ਦੀਆਂ ਵਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਦੀ ਉਧਵ ਸਰਕਾਰ ਸਖ਼ਤ ਹੋ ਗਈ ਹੈ। ਮਹਾਰਾਸ਼ਟਰ ਸਰਕਾਰ ਰਾਜ ਵਿਚ ਅਜਿਹਾ ਕਾਨੂੰਨ ਲਾਗੂ ਕਰਨ ਜਾ ਰਹੀ ਹੈ, ਜਿਸ ਵਿਚ ਬਲਾਤਕਾਰ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਹੋਵੇਗੀ। ਬਿਲ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿਤੀ ਹੈ ਅਤੇ ਛੇਤੀ ਹੀ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਤੇਜ਼ਾਬੀ ਹਮਲੇ ਵਿਚ ਪੀੜਤ ਨੂੰ 10 ਲੱਖ ਮੁਆਵਜ਼ਾ ਦਿੱਤਾ ਜਾਵੇਗਾ
ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕੈਬਨਿਟ ਦੀ ਬੈਠਕ ਤੋਂ ਬਾਅਦ ਕਿਹਾ ਕਿ ਮੰਤਰੀ ਮੰਡਲ ਨੇ ਇਥੇ ਇਕ ਮੀਟਿੰਗ ਦੌਰਾਨ ਸ਼ਕਤੀ ਐਕਟ ਬਿਲ ਦੇ ਖਰੜੇ ਨੂੰ ਮਨਜ਼ੂਰੀ ਦਿਤੀ। ਜੇ ਇਸ ਬਿਲ ਅਨੁਸਾਰ ਕੋਈ ਦੋਸ਼ੀ ਪਾਇਆ ਜਾਂਦਾ ਹੈ, ਤਾਂ ਦੋਸ਼ੀ ਨੂੰ ਸਖ਼ਤ ਸਜ਼ਾ ਅਤੇ ਜੁਰਮਾਨਾ, ਮੌਤ ਦੀ ਸਜ਼ਾ, ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਇਸ ਐਕਟ ਵਿਚ ਪਲਾਸਟਿਕ ਸਰਜਰੀ ਅਤੇ ਚਿਹਰੇ ਦੇ ਪੁਨਰ ਨਿਰਮਾਣ ਲਈ ਤੇਜ਼ਾਬੀ ਹਮਲੇ ਦੇ ਪੀੜਤ ਵਿਅਕਤੀ ਨੂੰ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਅਤੇ ਦੋਸ਼ੀ ਤੋਂ ਜੁਰਮਾਨਾ ਵੀ ਲਗਾਇਆ ਜਾਵੇਗਾ।