ਰਾਏਕੋਟ : ਨੇੜਲੇ ਪਿੰਡ ਕਾਲਸਾਂ ਦੀ ਇਕ ਨਾਬਾਲਗ ਲੜਕੀ ਵਲੋਂ ਘਰ ਵਿਚ ਛੱਤ ਵਾਲੇ ਪੱਖੇ ਨਾਲ ਲਟਕ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਰਿਵਾਰਿਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਮ੍ਰਿਤਕ ਲੜਕੀ ਪਿਛਲੇ ਕੁੱਝ ਦਿਨਾਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ ਜਿਸ ਕਾਰਨ ਉਸ ਨੇ ਬੀਤੀ ਸ਼ਾਮ ਅਪਣੇ ਕਮਰੇ ਵਿਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ ਹੈ। ਜਿਸ 'ਤੇ ਪੁਲਿਸ ਚੌਂਕੀ ਜਲਾਲਦੀਵਾਲ ਦੀ ਪੁਲਿਸ ਵਲੋਂ 174 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।