ਬਠਿੰਡਾ : ਪੰਜਾਬ ਜੇਲ੍ਹ ਮਹਿਕਮੇ ਦੇ ਡੀ. ਆਈ. ਜੀ. ਲਖਮਿੰਦਰ ਸਿੰਘ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫ਼ੇ 'ਚ ਡੀ. ਆਈ. ਜੀ. ਨੇ ਲਿਖਿਆ ਹੈ ਕਿ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ। ਉਹ ਇਨ੍ਹਾਂ ਠੰਡੀਆਂ ਰਾਤਾਂ ਵਿਚ ਖੁੱਲ੍ਹੇ ਅਸਮਾਨ ਹੇਠ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ। ਮੈਂ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਇਹ ਸਮਝਦਾ ਹਾਂ ਕਿ ਮੈਨੂੰ ਵੀ ਉਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਕਰਕੇ ਮੈਨੂੰ ਤੁਰੰਤ ਪ੍ਰਭਾਵ ਤੋਂ ਡਿਊਟੀ ਤੋਂ ਫਾਰਗ ਕੀਤਾ ਜਾਵੇ।