Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਭਿਆਨਕ ਸੜਕ ਹਾਦਸਾ : 5 ਦੀ ਗਈ ਜਾਨ

December 13, 2020 08:38 PM

ਹੈਦਰਾਬਾਦ : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਦੇ ਗੱਚੀਬਾਵਲੀ ਇਲਾਕੇ ਵਿਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਜਾਨ ਚਲੀ ਗਈ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਇਕ ਕਾਰ ਅਤੇ ਟਿੱਪਰ ਨਾਲ ਟਕਰਾਉਣ ਕਾਰਨ ਹੋਇਆ। ਜ਼ਿਕਰਯੋਗ ਹੈ ਕਿ ਟਿੱਪਰ ਟਰੱਕ ਵਰਗਾ ਵਾਹਨ ਹੈ ਜਿਸ ਦੇ ਪਿਛਲੇ ਹਿੱਸੇ ਨੂੰ ਉਪਰ ਅਤੇ ਹੇਠਾਂ ਕੀਤਾ ਜਾ ਸਕਦਾ ਹੈ ਅਤੇ ਇਸ ਦੀ ਵਰਤੋਂ ਢੋਹਾ-ਢੁਹਾਈ ਲਈ ਕੀਤੀ ਜਾਂਦੀ ਹੈ।
ਪੁਲਿਸ ਨੇ ਦੱਸਿਆ ਕਿ ਕਾਰ ਅੱਜ ਸਵੇਰੇ ਟ੍ਰੈਫ਼ਿਕ ਸਿਗਨਲ ਨੂੰ ਪਾਰ ਕਰ ਗਈ ਅਤੇ ਸੱਜੇ ਪਾਸੇ ਮੁੜੀ ਅਤੇ ਉਸੇ ਸਮੇਂ ਉਲਟ ਦਿਸ਼ਾ ਤੋਂ ਆ ਰਹੇ ਇਕ ਟਿੱਪਰ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਇਸ ਵਿਚ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਉਧਰ ਟਿੱਪਰ ਡਰਾਈਵਰ ਨੂੰ ਸੱਟਾਂ ਲੱਗੀਆਂ ਹਨ।

 

Have something to say? Post your comment

Subscribe