ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਐਤਵਾਰ ਨੂੰ ਕੋਹਰਾ ਛਾਇਆ ਰਿਹਾ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ।
ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਪਠਾਨਕੋਟ ਅਤੇ ਭਿਵਾਨੀ ਸਣੇ ਕਈ ਥਾਵਾਂ ਉੱਤੇ ਸਵੇਰੇ ਧੁੰਦ ਦੀ ਮੋਟੀ ਚਾਦਰ ਛਾਈ ਰਹੀ। ਜ਼ਿਆਦਾਤਰ ਥਾਵਾਂ 'ਤੇ ਰਾਤ ਦਾ ਤਾਪਮਾਨ ਆਮ ਦੇ ਨੇੜੇ ਰਿਹਾ। ਵਿਭਾਗ ਨੇ ਦੱਸਿਆ ਕਿ ਚੰਡੀਗੜ੍ਹ ਵਿਚ ਘੱਟੋ ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਰਿਆਣਾ ਵਿਚ ਅੰਬਾਲਾ ਅਤੇ ਕਰਨਾਲ ਵਿਚ ਘੱਟੋ ਘੱਟ ਤਾਪਮਾਨ ਕ੍ਰਮਵਾਰ 11.1 ਅਤੇ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਿਵਾਨੀ ਅਤੇ ਨਾਰਨੌਲ ਦਾ ਮੌਸਮ ਰਾਤ ਨੂੰ ਬਹੁਤ ਠੰਢਾ ਰਿਹਾ ਅਤੇ ਘੱਟੋ ਘੱਟ ਤਾਪਮਾਨ ਕ੍ਰਮਵਾਰ 6.7 ਡਿਗਰੀ ਅਤੇ 7.3 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ ਵਿਚ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲੇ ਵਿਚ ਘੱਟੋ ਘੱਟ ਤਾਪਮਾਨ ਕ੍ਰਮਵਾਰ 8.3, 10.5 ਅਤੇ 11.3 ਡਿਗਰੀ ਸੈਲਸੀਅਸ ਰਿਹਾ, ਜਦਕਿ ਬਠਿੰਡਾ ਦਾ ਘੱਟੋ ਘੱਟ ਤਾਪਮਾਨ 8.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।