ਮੋਗਾ : ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡ ‘ਤੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕਰਨ ਗਏ ਕਿਸਾਨਾਂ ਦੀ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸੋਮਵਾਰ ਨੂੰ ਫਿਰ ਮੋਗਾ ਦਾ ਇੱਕ ਹੋਰ ਅੰਦੋਲਨਕਾਰੀ ਦੁਨੀਆਂ ਨੂੰ ਅਲਵਿਦਾ ਆਖ ਗਿਆ। ਪਿੰਡ ਭਿੰਡਰ ਦਾ ਰਹਿਣ ਵਾਲਾ ਮੱਖਣ ਸਿੰਘ ਪਿਛਲੇ ਕਈ ਦਿਨਾਂ ਤੋਂ ਕੇਂਦਰ ਖ਼ਿਲਾਫ਼ ਵਿਰੋਧ ਕਰਨ ਲਈ ਸਿੰਘੂ ਬਾਰਡਰ ‘ਤੇ ਡਟਿਆ ਹੋਇਆ ਸੀ।
ਇਹ ਵੀ ਪੜ੍ਹੋ : ਕਾਬਲੀਅਤ : ਪੰਜਾਬੀ ਨੌਜਵਾਨ ਲਗਾਤਾਰ ਨਿਊਜ਼ੀਲੈਂਡ ਪੁਲਿਸ ਵਿਚ ਹੋ ਰਹੇ ਹਨ ਭਰਤੀ
ਇਸੇ ਦੌਰਾਨ ੳਹ ਅਚਾਨਕ ਬਿਮਾਰ ਹੋ ਗਿਆ। ਜਿਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਅੱਜ ਭੁੱਖ ਹੜਤਾਲ ‘ਤੇ ਬੈਠੇ ਸਮੂਹ ਕਿਸਾਨ ਆਗੂਆਂ ਨੇ ਮੱਖਣ ਸਿੰਘ ਦੀ ਮੌਤ ਦਾ ਦੁੱਖ ਪ੍ਰਗਟ ਕਰਦੇ ਹੋਏ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।