Friday, November 22, 2024
 

ਸਿਆਸੀ

Farmers Protest :ਹਿੰਮਤ ਹੈ ਤਾਂ ਮੋਦੀ ਨੂੰ ਲਲਕਾਰੇ ਕੈਪਟਨ ਅਮਰਿੰਦਰ ਸਿੰਘ

December 16, 2020 10:50 AM

ਕੈਪਟਨ ਨੇ ਆਪਣੇ ਪਰਿਵਾਰ ਖਾਤਰ ਪੰਜਾਬ ਵੇਚਤਾ : ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਦੀ ਕਠਪੁਤਲੀ ਬਣਿਆ ਹੋਇਆ ਹੈ। ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕਮਜ਼ੋਰੀਆਂ ਕਾਰਨ ਮੋਦੀ-ਅਮਿਤ ਸ਼ਾਹ ਕੋਲ ਪੂਰੇ ਪੰਜਾਬ ਦਾ ਹੀ ਸੌਦਾ ਕਰ ਦਿੱਤਾ ਹੈ। ਜੇ ਕੈਪਟਨ ਵਿੱਚ ਥੋੜ੍ਹੀ ਜਿਹੀ ਹਿੰਮਤ ਹੈ ਤਾਂ ਉਹ ਕਿਸਾਨ ਅੰਦੋਲਨ ਵਿਚ ਜਾ ਕੇ ਅੰਨਦਾਤਾ ਦੇ ਹੱਕ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਲਲਕਾਰ ਕੇ ਦਿਖਾਉਣ। ਪ੍ਰੈਸ ਮਿਲਣੀ ਦੌਰਾਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ 'ਤੇ ਸਾਂਸਦ ਭਗਵੰਤ ਮਾਨ ਨੇ ਚੁਣੌਤੀ ਦਿੰਦੇ ਹੋਏ ਕੈਪਟਨ ਅਮਰਿੰਦਰ 'ਤੇ ਗੰਭੀਰ ਇਲਜ਼ਾਮ ਲਗਾਏ ਹਨ।

ਇਹ ਵੀ ਪੜ੍ਹੋ : ਕਾਰ ਦੀ ਚਪੇਟ ‘ਚ 18 ਸਾਲਾ ਨੌਜਵਾਨ, ਮੌਤ

ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਨ ਹੁੰਦੇ ਹੋਏ ਪੁੱਛਿਆ, ''ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਂ 'ਤੇ ਤੁਸੀਂ ਦੱਸ ਸਕਦੇ ਹੋ ਕਿ ਚਾਰ ਚਾਲ ਦੇ ਸ਼ਾਸਨ ਅਤੇ ਇਸ ਪੂਰੇ ਕਿਸਾਨ ਅੰਦੋਲਨ ਵਿਚ ਤੁਸੀਂ ਕਿਸਾਨਾਂ ਲਈ ਕਿਹੜਾ ਫੈਸਲਾਕੁੰਨ ਕਦਮ ਚੁੱਕਿਆ ਹੈ। ਤੁਹਾਡੀ ਜੀਭ ਉੱਤੇ ਕਿਸ ਨੇ ਜ਼ਿੰਦਾ ਲਗਾਇਆ ਹੈ ਕਿ ਅੰਨਦਾਤਾ ਦੇ ਹੱਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜ਼ਿੱਦ ਖ਼ਿਲਾਫ਼ ਇੱਕ ਸ਼ਬਦ ਨਹੀਂ ਬੋਲਿਆ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਭੜਕਾਉਣ ਦਾ ਕੰਮ ਕਰ ਰਹੀ ਵਿਰੋਧੀ ਧਿਰ : ਪ੍ਰਧਾਨ ਮੰਤਰੀ

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਦਿੱਲੀ ਦੇ ਮੁੱਖ ਮੰਤਰੀ ਇੱਕ ਸੇਵਾਦਾਰ ਵਜੋਂ ਅੰਦੋਲਨਕਾਰੀ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਦੇ ਹੱਕ 'ਚ ਬੋਲ ਸਕਦੇ ਹਨ ਅਤੇ ਤਮਾਮ ਤਰ੍ਹਾਂ ਦੀਆਂ ਸਹੂਲਤਾਵਾਂ ਮੁਹੱਈਆ ਕਰਵਾ ਸਕਦੇ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਤੋਂ ਬਾਹਰ ਕਿਉਂ ਨਹੀਂ ਨਿਕਲਦੇ। ਕੀ ਕੇਜਰੀਵਾਲ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਵਾਂ ਕੈਪਟਨ ਅਤੇ ਕਾਂਗਰਸ ਨੂੰ ਡਰਾਮਾ ਨਜ਼ਰ ਆਉਂਦਾ।

ਇਹ ਵੀ ਪੜ੍ਹੋ : ਟਿਕਰੀ ਬਾਰਡਰ 'ਤੇ ਰਾਜੇਵਾਲ ਯੂਨੀਅਨ ਦੇ ਆਗੂ ਪਿਆ ਅਧਰੰਗ ਦੌਰਾ

 ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਸਲ ਕਮਜ਼ੋਰੀ ਇਹ ਹੈ ਕਿ ਉਹ ਕਿਸੇ ਵੀ ਤਰ੍ਹਾਂ ਕਿਸਾਨਾਂ ਜਾਂ ਪੰਜਾਬ ਦੇ ਹੱਕ ਵਿਚ ਕੇਂਦਰ ਦੀ ਮੋਦੀ ਸਰਕਾਰ ਦੀ ਤਾਨਾਸ਼ਾਹੀ ਨੂੰ ਲਲਕਾਰ ਨਹੀਂ ਸਕਦੇ। ਆਪਣੇ ਅਤੇ ਆਪਣੇ ਪਰਿਵਾਰ ਉੱਤੇ ਈਡੀ ਦੇ ਕੇਸ, ਵਿਦੇਸ਼ੀ ਬੈਂਕ ਖਾਤੇ ਅਤੇ ਪਾਕਿਸਤਾਨੀ ਮਹਿਮਾਨਾਂ ਵਰਗੀਆਂ ਅਨੇਕਾਂ ਕਮਜ਼ੋਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੋਦੀ-ਸ਼ਾਹ ਦੀ ਕਠਪੁਤਲੀ ਬਣਾ ਕੇ ਰੱਖ ਦਿੱਤਾ ਹੈ, ਜਿਸ ਦਾ ਖ਼ਮਿਆਜ਼ਾ ਨਾ ਕੇਵਲ ਅੰਦੋਲਨਕਾਰੀ ਅੰਨਦਾਤਾ, ਸਗੋਂ ਸਾਰਾ ਪੰਜਾਬ ਭੁਗਤ ਰਿਹਾ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe