ਅੰਮ੍ਰਿਤਸਰ : ਥਾਣਾ ਟਾਂਗਰਾ ਅਧੀਨ ਪੈਂਦੇ ਕਸਬਾ ਮੱਲੀਆਂ ‘ਚ ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਮਜ਼ਦੂਰ ਦੀਪਕ ਕੁਮਾਰ ਹਰਿਆਣਾ ਦੇ ਸਿਰਸਾ ਦਾ ਰਹਿਣਾ ਵਾਲਾ ਸੀ। ਮੰਗਲਵਾਰ ਦੁਪਹਿਰ ਲੋਕਾਂ ਨੇ ਉਸ ਦੀ ਲਾਸ਼ ਦਰੱਖਤ ਨਾਲ ਲਟਕਦੀ ਦੇਖੀ ਤਾਂ ਪੁਲਿਸ ਨੂੰ ਇਸ ਬਾਬਤ ਸੂਚਨਾ ਦਿੱਤੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਪਹੁੰਚਾ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਨਾ ਦੇ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।