ਦਿੱਲੀ ਹਾਈ ਕੋਰਟ ਦੇ ਹੁਕਮ ਅਤੇ ਏਮਜ਼ ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਲਿਆ ਗਿਆ ਫੈਸਲਾ
ਨਵੀਂ ਦਿੱਲੀ : ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਨਰਸ ਯੂਨੀਅਨ ਵੱਲੋਂ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਨੇ ਏਮਜ਼ ਯੂਨੀਅਨ ਦੀ ਹੜਤਾਲ 'ਤੇ ਰੋਕ ਲਗਾ ਦਿੱਤੀ ਸੀ ਅਤੇ ਯੂਨੀਅਨ ਨੂੰ ਕੰਮ‘ਤੇ ਵਾਪਸ ਜਾਣ ਲਈ ਕਿਹਾ ਸੀ।
ਏਮਜ਼ ਹਸਪਤਾਲ ਦੀ ਬੈਂਚ ‘ਤੇ ਜਸਟਿਸ ਨਵੀਨ ਚਾਵਲਾ ਦੀ ਪਟੀਸ਼ਨ‘ਤੇ ਸੁਣਵਾਈ ਕਰਦਿਆਂ ਇਹ ਆਦੇਸ਼ ਦਿੱਤਾ ਗਿਆ। ਅਦਾਲਤ ਨੇ ਯੂਨੀਅਨ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ 'ਤੇ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ।
ਸੁਣਵਾਈ ਦੌਰਾਨ ਏਮਜ਼ ਪ੍ਰਸ਼ਾਸਨ ਨੇ ਕਿਹਾ ਕਿ ਏਮਜ਼ ਨਰਸ ਯੂਨੀਅਨ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਏਮਜ਼ ਪ੍ਰਸ਼ਾਸਨ ਨੇ ਕਿਹਾ ਕਿ ਨਰਸਾਂ ਦੀ ਹੜਤਾਲ ਗੈਰਕਾਨੂੰਨੀ ਹੈ ਅਤੇ ਇਹ ਉਦਯੋਗਿਕ ਝਗੜੇ ਐਕਟ ਦੇ ਅਨੁਸਾਰ ਨਹੀਂ ਹੈ। ਏਮਜ਼ ਪ੍ਰਸ਼ਾਸਨ ਨੇ ਕਿਹਾ ਕਿ ਨਰਸਾਂ ਦੀ ਹੜਤਾਲ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਹੈ ਜੋ ਏਮਜ਼ ਕਰਮਚਾਰੀਆਂ ਨੂੰ ਹੜਤਾਲ ਵਰਗੇ ਕਦਮ ਚੁੱਕਣ ਤੋਂ ਵਰਜਦੀ ਹੈ।