ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਮੰਡੀ ਜ਼ਿਲ੍ਹੇ ਵਿੱਚ ਸੀ। ਭੂਚਾਲ ਦੀ ਤੀਬਰਤਾ ਕਾਰਨ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਮੰਗਲਵਾਰ ਦੀ ਰਾਤ ਨੂੰ 2.7 ਵਜੇ ਆਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ਤੇ 3.2 ਮਾਪੀ ਗਈ। ਭੂਚਾਲ ਦਾ ਕੇਂਦਰ ਮੰਡੀ ਦੇ 13 ਕਿਲੋਮੀਟਰ ਦੱਖਣ-ਦੱਖਣ-ਪੱਛਮ ਵਿਚ ਪੰਜ ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਉਨ੍ਹਾਂ ਕਿਹਾ ਕਿ ਭੂਚਾਲ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ : ਭਾਰਤੀ ਹਾਕੀ ਟੀਮ ਦੇ ਕਪਤਾਨ ਵਿਆਹ ਬੰਧਨ 'ਚ ਬੱਝੇ
ਧਿਆਨਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿਚ ਆਏ ਦਿਨੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਮੰਡੀ ਸਮੇਤ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸੇ ਭੂਚਾਲ ਦੇ ਪ੍ਰਭਾਵਤ ਖੇਤਰ ਵਿੱਚ ਆਉਂਦੇ ਹਨ। ਇਸ ਤੋਂ ਪਹਿਲਾਂ 24 ਅਕਤੂਬਰ 2020 ਨੂੰ ਮੰਡੀ ਵਿਚ ਵੀ ਇਸੇ ਤੀਬਰਤਾ ਦਾ ਭੁਚਾਲ ਆਇਆ ਸੀ। ਹਿਮਾਚਲ ਪ੍ਰਦੇਸ਼ ਭੂਚਾਲ ਦੇ ਸੰਵੇਦਨਸ਼ੀਲ ਖੇਤਰ 4 ਅਤੇ 5 ਵਿੱਚ ਆਉਂਦਾ ਹੈ। ਸਾਲ 1905 ਵਿਚ ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ ਵਿਚ ਆਏ ਭਿਆਨਕ ਭੁਚਾਲ ਵਿਚ 10, 000 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।