ਅੰਮ੍ਰਿਤਸਰ : ਜ਼ਿਲ੍ਹੇ ਵਿੱਚ ਉਸ ਵੇਲੇ ਵੱਡੀ ਵਾਰਦਾਤ ਸਾਹਮਣੇ ਆਈ ਜਦ 22 ਸਾਲਾ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ। ਮ੍ਰਿਤਕ ਮੰਥਨ ਢੀਂਗਰਾ ਲਾਹੌਰੀ ਗੇਟ ਦਾ ਰਹਿਣ ਵਾਲਾ ਸੀ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ
ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸੋਨੂੰ ਨੇ ਦੱਸਿਆ ਕਿ ਮੰਥਨ ਉਸ ਦਾ ਭਤੀਜਾ ਹੈ। ਬੀਤੀ ਰਾਤ ਉਹ ਘਰ ਨਹੀਂ ਆਇਆ ਤਾਂ ਸਾਰਾ ਪਰਿਵਾਰ ਉਸ ਦੀ ਭਾਲ ਲਈ ਨਿਕਲ ਗਿਆ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਇਤਲਾਹ ਦਿੱਤੀ ਕਿ ਮੰਥਨ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ ਹੈ ਅਤੇ ਉਸਦੀ ਲਾਸ਼ ਗਿਲਵਾਲੀ ਗੇਟ ਕੋਲ ਪਈ ਹੈ।
ਇਹ ਵੀ ਪੜ੍ਹੋ : ਸੰਨੀ ਦਿਓਲ ਦੀ ਜਾਨ ਨੂੰ ਖਤਰਾ, ਮਿਲੀ 'ਵਾਈ' ਸ਼੍ਰੇਣੀ ਦੀ ਸੁਰੱਖਿਆ
ਉਨ੍ਹਾਂ ਦੱਸਿਆ ਕਿ ਸਾਡੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ। DCP ਮੁਖਵਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ CCTV ਫੁਟੇਜ ਦੇਖੇ ਜਾ ਰਹੇ ਹਨ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਲਏ ਹਨ। ਮੰਥਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ।