ਅੰਮ੍ਰਿਤਸਰ : ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਖਿਲਾਫ ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਨੂੰ ਐਸਜੀਪੀਸੀ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸਦੇ ਇਲਾਵਾ ਕਿਸਾਨਾਂ ਲਈ ਲੰਗਰ, ਮੈਡੀਕਲ ਸੇਵਾਵਾਂ, ਰਹਿਣ ਲਈ ਪ੍ਰਬੰਧ ਕਰਨ ਸਮੇਤ ਬੀਬੀਆਂ ਲਈ ਆਰਜ਼ੀ ਬਾਥਰੂਮਾਂ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਮੱਦਦ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਦੋ ਟਰੱਕ ਗੱਦਿਆਂ ਅਤੇ ਕੰਬਲਾਂ ਦੇ ਵੀ ਭੇਜੇ ਗਏ ਹਨ ਅਤੇ ਲੋੜ ਪੈਣ 'ਤੇ ਹੋਰ ਪ੍ਰਬੰਧ ਵੀ ਕੀਤੇ ਜਾਣਗੇ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਅੜ੍ਹੀ ਛੱਡ ਕੇ ਠੰਡ ਦੇ ਮੌਸਮ ਵਿਚ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਅਤੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨ। ਇਸ ਮੌਕੇ ਸਾਬਕਾ ਮੁਲਾਜ਼ਮਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।