Friday, November 22, 2024
 

ਰਾਸ਼ਟਰੀ

ਕਿਸਾਨ ਅੰਦੋਲਨ ਵਿਚ ਕਿਸਾਨ ਨੇ ਖੁਦ ਨੂੰ ਮਾਰੀ ਗੋਲੀ, ਮੌਤ

December 16, 2020 08:18 PM

ਨਵੀਂ ਦਿੱਲੀ : ਦਿੱਲੀ ਵਿਖੇ ਕਿਸਾਨਾਂ ਦੇ ਸੰਘਰਸ਼ ਵਿੱਚ ਸਿੰਘੂ ਸਰਹੱਦ 'ਤੇ ਧਰਨੇ 'ਤੇ ਬੈਠੇ ਇਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਕਿਸਾਨ ਨੇ ਖ਼ੁਦ ਨੂੰ ਗੋਲੀ ਮਾਰ ਲਈ, ਜੋ ਕਿ ਅੰਦੋਲਨ 'ਚ ਸ਼ਾਮਲ ਸੀ।
ਇਸ ਘਟਨਾ ਤੋਂ ਤੁਰੰਤ ਬਾਅਦ ਧਰਨੇ 'ਤੇ ਬੈਠੇ ਸਾਥੀ ਕਿਸਾਨ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਕਿਸਾਨ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਸੀ, ਉਸ ਦਾ ਨਾਂ ਸੰਤ ਰਾਮ ਸਿੰਘ ਸੀ। ਕਿਸਾਨ ਨੇ ਖ਼ੁਦ ਨੂੰ ਗੋਲੀ ਕਿਉਂ ਮਾਰੀ, ਇਸ ਬਾਰੇ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਧਰਨਿਆਂ 'ਚ ਪੰਜਾਬ ਤੋਂ ਆਏ ਕਿਸਾਨ ਹੀ ਨਹੀਂ ਸਗੋਂ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਦੇ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਕੂਚ ਕਰ ਚੁੱਕੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 21ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਜਾਣਕਾਰੀ ਮੁਤਾਬਕ ਧਰਨੇ ਦੌਰਾਨ ਡਟੇ ਹੋਏ ਦਰਜਨ ਤੋਂ ਵਧੇਰੇ ਕਿਸਾਨ ਬੀਮਾਰੀ ਜਾਂ ਹਾਰਟ ਅਟੈਕ ਨਾਲ ਦਮ ਤੋੜ ਚੁੱਕੇ ਹਨ।

 

Have something to say? Post your comment

 
 
 
 
 
Subscribe