ਸਾਰਥੀ ਵੈਬ ਐਪਲੀਕੇਸ਼ਨ 'ਤੇ ਅਪਲਾਈ ਕਰਕੇ ਲਿਆ ਜਾ ਸਕਦੈ ਲਾਭ : ਸੁਲਤਾਨਾ
ਚੰਡੀਗੜ੍ਹ : ਲੋਕਾਂ ਨੂੰ ਆਪਣੇ ਪੁਰਾਣੇ ਤਰੀਕੇ ਨਾਲ ਬਣੇ (ਮੈਨੂਅਲ) ਡਰਾਈਵਿੰਗ ਲਾਇਸੰਸਾਂ ਨੂੰ ਡਿਜ਼ੀਟਲ ਡਰਾਈਵਿੰਗ ਲਾਇਸੰਸ ਵਿਚ ਅੱਪਗ੍ਰੇਡ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ 15 ਜਨਵਰੀ 2021 ਤੱਕ ਵਧਾ ਦਿੱਤੀ ਗਈ ਹੈ। ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਦੱਸਿਆ ਕਿ ਨਵੰਬਰ 2020 ਵਿਚ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਰਾਹੀਂ ਮੈਨੂਅਲ ਡਰਾਈਵਿੰਗ ਲਾਇਸੰਸ ਧਾਰਕਾਂ ਨੂੰ ਆਪਣਾ ਡਰਾਈਵਿੰਗ ਲਾਇਸੰਸ www.punjabtransport.org ਜਾਂ www.sarathi.parivahan.gov.in ਵੈੱਬਸਾਈਟ 'ਤੇ ਆਨਲਾਈਨ ਅਰਜੀ ਜਮਾਂ ਕਰਵਾ ਕੇ ਸਾਰਥੀ ਐਪਲੀਕੇਸ਼ਨ ਜ਼ਰੀਏ ਅਪਗ੍ਰੇਡ ਕਰਨ ਦੀ ਆਗਿਆ ਦਿੱਤੀ ਗਈ ਸੀ। ਪ੍ਰਵਾਨਗੀ ਮਿਲਣ ਤੋਂ ਬਾਅਦ ਬਿਨੈਕਾਰ ਐਮਪਰਿਵਾਹਨ ਮੋਬਾਈਲ ਐਪਲੀਕੇਸ਼ਨ ਜਾਂ ਡਿਜ਼ੀਲਾਕਰ ਜ਼ਰੀਏ ਆਪਣਾ ਡਿਜ਼ੀਟਲ ਡਰਾਇਵਿੰਗ ਲਾਇਸੰਸ ਹਾਸਲ ਕਰ ਸਕਦਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸਾਰਥੀ ਵੈੱਬ ਐਪਲੀਕੇਸ਼ਨ 'ਤੇ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ 25, 000 ਤੋਂ ਵੱਧ ਬਿਨੈਕਾਰਾਂ ਨੇ ਆਪਣੇ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਨ ਲਈ ਅਪਲਾਈ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਹੁਣ ਇਸ ਸੇਵਾ ਦਾ ਲਾਭ ਲੈਣ ਦੀ ਆਖਰੀ 15 ਜਨਵਰੀ 2021 ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜਾਅਲੀ ਡਰਾਈਵਿੰਗ ਲਾਇਸੰਸਾਂ ਨੂੰ ਖ਼ਤਮ ਕਰਨ ਅਤੇ ਸੁਰੱਖਿਅਤ ਡਰਾਈਵਿੰਗ ਤੇ ਸੜਕ ਸੁਰੱਖਿਆ ਸਬੰਧੀ ਟਰੈਫਿਕ ਨਿਯਮਾਂ ਨੂੰ ਲਾਗੂ ਕਰਨ ਵਿਚ ਸਹਾਈ ਹੋਵੇਗੀ।