ਸੰਗਰੂਰ : ਖੇਤੀ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਸੰਘਰਸ਼ 80 ਦਿਨਾਂ ਦੇ ਕਰੀਬ ਹੋਣ ਵਾਲਾ ਹੈ। ਇਸ ਸੰਘਰਸ਼ ਦੌਰਾਨ ਹੁਣ ਤੱਕ ਜਿਲ੍ਹਾ ਸੰਗਰੂਰ ਦੇ 4 ਕਿਸਾਨ ਸ਼ਹੀਦੀਆਂ ਪਾ ਗਏ ਹਨ। ਅੱਜ ਭਵਾਨੀਗੜ੍ਹ ਬਲਾਕ ਦੇ ਪਿੰਡ ਝਨੇੜੀ ਦੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਨੇ ਸਿੰਘੂ ਬਾਰਡਰ ਤੇ ਸੰਘਰਸ਼ ਵਿਚ ਗਿਆ ਹੋਇਆ ਸੀ ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਕਿਸਾਨ ਕਈ ਦਿਨਾਂ ਤੋਂ ਧਰਨੇ ਤੇ ਗਿਆ ਹੋਇਆ ਸੀ ਅਤੇ ਉਸ ਦੀ ਬੀਤੀ ਰਾਤ ਮੌਤ ਹੋ ਗਈ। ਮਿ੍ਰਤਕ ਅੱਜ ਕੱਲ ਸਹੁਰੇ ਘਰ ਰਹਿ ਰਿਹਾ ਸੀ ਜੋ ਆਪਣੇ ਪਿੱਛੇ ਪਤਨੀ ਸਮੇਤ ਇਕ ਬੇਟਾ ਅਤੇ ਇਕ ਬੇਟੀ ਛੱਡ ਗਿਆ।