ਅੰਬਾਲਾ : ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਜਾ ਰਹੇ ਨਵਾਂਸ਼ਹਿਰ ਦੇ ਪਿੰਡ ਮੱਕੋਵਾਲ ਵਾਸੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਕਟਾਰੀਆ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਟਰੈਕਟਰ ਟਰਾਲੀ ਰਾਹੀਂ ਆਪਣੇ ਸਾਥੀਆਂ ਸਮੇਤ ਦਿੱਲੀ 'ਚ ਕਿਸਾਨ ਸੰਘਰਸ਼ ਨੂੰ ਸਮਰਥਨ ਦੇਣ ਲਈ ਆਪਣਾ ਟਰੈਕਟਰ ਚਲਾ ਕੇ ਜਾ ਰਿਹਾ ਸੀ। ਅੰਬਾਲਾ ਦੇ ਨਜ਼ਦੀਕ ਤੇਜ਼ ਰਫਤਾਰ ਟਿੱਪਰ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਪ੍ਰੀਤ ਸਿੰਘ ਟਰੈਕਟਰ ਤੋਂ ਉਛਲ ਕੇ ਟਰਾਲੀ ਹੇਠ ਆ ਗਿਆ। ਇਸ ਹਾਦੇਸ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਖਬਰ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।