ਮੋਗਾ : ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਫਤਿਹਪੁਰ ਕਨੀਆਂ ਵਿਖੇ ਦੋ ਬੱਚਿਆਂ ਦੇ ਪਿਤਾ ਨੇ ਆਰਥਿਕ ਤੰਗੀ ਦੇ ਚੱਲਦੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਚੌਕੀ ਕਿਸ਼ਨਪੁਰਾ ਕਲਾਂ ਦੇ ASI ਨਿਰਮਲ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਰਹਿੰਦਾ ਸੀ ਜਿਸ ਦੇ ਚਲਦਿਆਂ ਉਸ ਨੇ ਵੀਰਵਾਰ ਦੀ ਰਾਤ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਹਾਲਤ ਵਿਗੜਨ 'ਤੇ ਉਸ ਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।