ਪਟਿਆਲਾ : ਆਪਣੀਆਂ ਅਧੂਰੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਰਿਹਾਇਸ਼ ਦਾ ਘੇਰਾਓ ਕਰਨ ਗਏ ਬੇਰੋਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਅਧਿਆਪਕ ਫੱਟੜ ਹੋ ਗਏ ਤੇ ਕਈ ਅਧਿਆਪਕਾਂ ਨੇ ਪੁਲਿਸ ਦੀਆਂ ਲਾਠੀਆਂ ਤੋਂ ਬਚਣ ਲਈ ਭੱਜਕੇ ਆਪਣਾ ਬਚਾਅ ਕੀਤਾ।
ਪੋਸਟਾਂ 'ਚ ਵਾਧੇ ਤੇ ਤੀਸਰੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੂਬੇ ਭਰ 'ਚੋਂ ਬੇਰੁਜ਼ਗਾਰ ETT ਟੈੱਟ ਪਾਸ ਬੇਰੁਜ਼ਗਾਰ ਬਾਰਾਦਰੀ ਗਾਰਡਨ ਵਿਖੇ ਇਕੱਠੇ ਹੋਏ। ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਅਧਿਆਪਕ ਕੈਪਟਨ ਅਮਰਿੰਦਰ ਦੇ ਮੋਤੀ ਮਹਿਲ ਵੱਲ ਨੂੰ ਵਧਣ ਲੱਗੇ। ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪਟਿਆਲਾ ਪੁਲਿਸ ਵੱਲੋਂ ਵਾਈਪੀਅੈਸ ਚੌਂਕ ਨੇੜੇ ਬੈਰੀਕੇਡ ਲਗਾਏ ਗਏ ਸਨ। ਵੱਡੀ ਗਿਣਤੀ ‘ਤੇ ਮਹਿਲਾ ਪੁਲਿਸ ਮੁਲਾਜ਼ਮ ‘ਤੇ ਪੁਲਿਸ ਜਵਾਨ ਤੈਨਾਇਤ ਕੀਤੇ ਗਏ ਸਨ। ਬੈਰੀਕੇਡ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਅੱਗੇ ਨਾ ਵਧਣ ਦੀ ਅਪੀਲ ਕੀਤੀ ‘ਤੇ ਮਹਿਲਾ ਪੁਲਿਸ ਮੁਲਾਜ਼ਮਾਂ ‘ਤੇ ਪੁਲਿਸ ਮੁਲਾਜ਼ਮਾਂ ਨਾਲ ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਕਾਫੀ ਦੇਰ ਤੱਕ ਧੱਕਾ ਮੁੱਕੀ ਵੀ ਹੋਈ ਪਰ ਅਧਿਆਪਕ ਅੱਗੇ ਵਧਣ ਦੀ ਜਿੱਦ ‘ਤੇ ਅੜੇ ਰਹੇ ਜਦ ਅਧਿਆਪਕਾਂ ਨੇ ਬੈਰੀਕੇਡ ਤੋੜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਲਾਠੀਚਾਰਜ ਕੀਤਾ ਗਿਆ।
ਇਸ ਦੌਰਾਨ ਕਈ ਅਧਿਆਪਕ ਜ਼ਖਮੀਂ ਹੋ ਗਏ ‘ਤੇ ਕਈ ਸਰਦਾਰ ਅਧਿਆਪਕਾਂ ਦੀਆਂ ਸਿਰ ਤੋਂ ਪੱਗਾਂ ਲੱਥ ਗਈਆਂ ‘ਤੇ ਕਈ ਅਧਿਆਪਕਾਂ ਨੇ ਭੱਜ ਕੇ ਆਪਣਾ ਬਚਾਅ ਕੀਤਾ। ਪੁਲਿਸ ਮੁਲਾਜ਼ਮਾਂ ਨੇ ਲਾਠੀਚਾਰਜ ਕਰਕੇ ਵਾਈਪੀਅੇਸ ਚੌਂਕ ਖਾਲੀ ਕਰਵਾਇਆ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਹੈ ਕਿ ਇੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਜੇਕਰ ਉਹ ਸਰਕਾਰ ਨੂੰ ਜਗਾਉਣ ਲਈ ਪ੍ਰਦਰਸ਼ਨ ਕਰਦੇ ਹਨ ਪੁਲਿਸ ਵੱਲੋਂ ਲਾਠੀਆਂ ਨਾਲ ਕੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਸਰਕਾਰ ਦੀ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ।