Friday, November 22, 2024
 

ਚੰਡੀਗੜ੍ਹ / ਮੋਹਾਲੀ

ਆਮ ਆਦਮੀ ਪਾਰਟੀ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

December 19, 2020 08:05 PM
ਹੁਣ ਤੱਕ ਜ਼ਿਲ੍ਹਾ ਪੱਧਰ ਦੇ 168 ਬਲਾਕ ਪੱਧਰ ‘ਤੇ 468 ਅਤੇ ਸਰਕਲ ਪੱਧਰ ਦੇ 3399 ਅਹੁਦੇਦਾਰਾਂ ਦੀ ਨਿਯੁਕਤੀ
 
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜਾਨਚੀ ਨੀਨਾ ਮਿੱਤਲ ਅਤੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ। 
 
 
ਪਾਰਟੀ ਨੇ ਹੁਣ ਤੱਕ ਸੂਬਾ ਪੱਧਰ ਦੇ 22, ਜ਼ਿਲ੍ਹਾ ਪੱਧਰ ਦੇ 168 ਬਲਾਕ ਪੱਧਰ ਤੇ 468 ਅਤੇ ਸਰਕਲ ਪੱਧਰ ਦੇ 3399 ਅਹੁਦੇਦਾਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਪਾਰਟੀ ਨੂੰ ਪਿੰਡ ਅਤੇ ਮੁਹੱਲੇ ਪੱਧਰ ‘ਤੇ ਮਜਬੂਤ ਕਰਨ ਲਈ ਇਕ ਸਰਕਲ ਵਿਚ 5 ਪਿੰਡ ਰੱਖੇ ਗਏ ਹਨ, ਉਥੇ ਹੀ ਸ਼ਹਿਰੀ ਇਲਾਕੇ ਵਿਚ ਹਰ ਵਾਰਡ ‘ਤੇ ਇਕ ਪ੍ਰਭਾਰੀ ਲਗਾਏ ਗਏ ਹਨ। ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ। ਇਸ ਮੌਕੇ ਨਵੀਆਂ ਜਿੰਮੇਵਾਰੀਆਂ ਪ੍ਰਾਪਤ ਕਰਨ ਵਾਲੇ ਅਹੁਦੇਦਾਰਾਂ ਨੂੰ ਪੰਜਾਬ ਦੀ ਮਿੱਟੀ ਦੀ ਕਸਮ ਚੁਕਾ ਕੇ ਸੂਬੇ ਦੀ ਬਿਹਤਰੀ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ।
 ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਢਾਂਚਾ ਭੰਗ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਵਰਕਰਾਂ ਅਤੇ ਧਰਾਤਲ ਪੱਧਰ ਦੇ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਉਪਰੰਤ ਵੱਖ-ਵੱਖ ਪਹਿਲੂਆਂ ਉੱਤੇ ਘੋਖ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਲੜਾਈ ਲੜਨ ਲਈ ਆਮ ਆਦਮੀ ਪਾਰਟੀ ਹਮੇਸ਼ਾ ਤਤਪਰ ਰਹੇਗੀ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਹ ਸੰਗਠਨ ਨਾ ਸਿਰਫ਼ ਪੰਜਾਬ ਵਿੱਚ ਸਰਕਾਰ ਸਥਾਪਤੀ ਦਾ ਕਾਰਜ ਕਰੇਗਾ ਪ੍ਰੰਤੂ ਉਸ ਤੋਂ ਬਾਅਦ ਵੀ ਇੱਕ ਤਾਕਤਵਰ ਸੰਗਠਨ ਦੇ ਤੌਰ ‘ਤੇ ਕਾਰਜ ਕਰੇਗਾ।
 

Have something to say? Post your comment

Subscribe