ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ ਕਿਉਂਕਿ ਦੁਨੀਆਂ ਭਰ ਦੇ ਸਿੱਖ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਖਰੀ ਕਿਰਤ ਸਥਾਨ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਦਰਸ਼ਨ ਨਾ ਹੋ ਸਕਣ ਕਾਰਨ ਦੁਖੀ ਹਨ।
ਸਰਦਾਰਨੀ ਬਾਦਲ, ਜਿਹਨਾਂ ਨੇ ਕੱਲ੍ਹ ਵਿਦੇਸ਼ ਮੰਤਰਾਲੇ ਦੀ ਕਮੇਟੀ ਜਿਸਦੇ ਉਹ ਮੈਂਬਰ ਹਨ, ਵਿਚ ਇਹ ਮਾਮਲਾ ਉਠਾਇਆ, ਨੇ ਕਿਹਾ ਕਿ ਉਹਨਾਂ ਨੂੰ ਐਮ ਈ ਏ ਤੋਂ ਤਸੱਲੀਬਖਸ਼ ਜਵਾਬ ਨਹੀਂ ਮਿਲਿਆ ਕਿ ਲਾਂਘਾ ਹਾਲੇ ਤੱਕ ਬੰਦ ਕਿਉਂ ਹੈ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਮਾਮਲੇ ਵਿਚ ਦਖਲ ਦੇਣਾ ਚਾਹੀਦਾ ਹੈ ਅਤੇ ਇਸਨੂੰ ਲੈਂਡ ਪੋਰਟ ਅਥਾਰਟੀਆਫ ਇੰਡੀਆਕੋਲ ਚੁੱਕਣਾ ਚਾਹੀਦਾਹੈ ਕਿ ਲਾਂਘਾ ਛੇਤੀ ਤੋਂ ਛੇਤੀ ਖੁੱਲ੍ਹੇ।
ਸਰਦਾਰਨੀ ਬਾਦਲ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਸਾਰਾ ਮੁਲਕ ਜਦੋਂ ਖੁੱਲ੍ਹ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ ਵੀ ਹੋ ਰਹੀਆਂ ਹਨ ਤਾਂ ਫਿਰ ਕਰਤਾਰਪੁਰ ਸਾਹਿਬ ਲਾਂਘਾ ਕਿਉਂ ਨਹੀਂ ਖੋਲਿ੍ਹਆ ਜਾ ਸਕਦਾ। ਪਾਕਿਸਤਾਨ ਸਰਕਾਰ ਨੇ ਦੋ ਮਹੀਨੇ ਪਹਿਲਾਂ ਹੀ ਲਾਂਘਾ ਸਫਰ ਵਾਸਤੇ ਖੋਲ੍ਹ ਦਿੱਤਾ ਸੀ। ਭਾਰਤ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ ਤੇ ਇਸ ਨਾਲ ਸਿਹਤ ਨਿਯਮ ਵੀ ਲਾਗੂ ਕਰਨੇ ਚਾਹੀਦੇ ਹਨ ਕਿਉਂਕਿ ਲਾਂਘਾ 16 ਮਾਰਚ ਨੁੰ ਕੋਰੋਨਾ ਮਹਾਮਾਰੀ ਕਾਰਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਸੀ।