Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਨੇਪਾਲ ਨੇ ਸੰਸਦ ਭੰਗ ਕਰਨ ਦਾ ਫ਼ੈਸਲਾ ਲਿਆ

December 20, 2020 12:01 PM

ਕਾਠਮੰਡੂ : ਨੇਪਾਲ ਦੀ ਸਿਆਸਤ ਵਿਚ ਕਾਫੀ ਸਮੇਂ ਤੋਂ ਚਲ ਰਹੀ ਹਲਚਲ ਨੇ ਅੱਜ ਇਕ ਤਿੱਖਾ ਮੋੜ ਲੈ ਲਿਆ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਕੈਬਨਿਟ ਮੀਟਿੰਗ ਬੁਲਾ ਕੇ ਸਖ਼ਤ ਫੈਸਲਾ ਲੈਂਦੇ ਹੋਏ ਸੰਸਦ ਭੰਗ ਕਰਨ ਦਾ ਆਦੇਸ਼ ਦੇ ਦਿਤਾ ਹੈ। ਪੀ.ਐੱਮ. ਓਲੀ ਨੇ ਕੈਬਨਿਟ ਦੇ ਇਸ ਫ਼ੈਸਲੇ ਨੂੰ ਆਖਰੀ ਮੰਨਜੂਰੀ ਲਈ ਰਾਸ਼ਟਰਪਤੀ ਦੇ ਕੋਲ ਭੇਜ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਨੇਪਾਲ ਦੇ ਊਰਜਾ ਮੰਤਰੀ ਬਰਸਮਾਨ ਨੇ ਕਰ ਦਿਤੀ ਹੈ। ਨੇਪਾਲ ਕਮਿਊਨਿਸਟ ਪਾਰਟੀ ਦੇ ਬੁਲਾਰੇ ਨਾਰਾਇਣਜੀ ਸ਼੍ਰੇਸ਼ਠ ਨੇ ਕਿਹਾ ਕਿ ਇਹ ਫ਼ੈਸਲਾ ਜਲਦਬਾਜ਼ੀ ਵਿਚ ਕੀਤਾ ਗਿਆ ਹੈ ਕਿਉਂਕਿ ਅੱਜ ਦੀ ਮੀਟਿੰਗ ਵਿਚ ਸਾਰੇ ਮੰਤਰੀ ਮੌਜੂਦ ਨਹੀਂ ਸਨ। ਉਨ੍ਹਾਂ ਕਿਹਾ ਕਿ ਇਹ ਇਹ ਲੋਕਤੰਤਰ ਵਿਰੁਧ ਲਿਆ ਗਿਆ ਫ਼ੈਸਲਾ ਹੈ। ਨੇਪਾਲ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਦੋਸ਼ ਲਗਾਇਆ ਸੀ ਕਿ ਓਲੀ ਸਰਕਾਰ ਦੇਸ਼ ਵਿਚ ਲੋਕਤੰਤਰ ਵਿਰੁਧ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਹੱਲਾ ਸ਼ੇਰੀ ਦਿਤੀ ਜਾ ਰਹੀ ਹੈ। ਇਹਨਾਂ ਰੈਲੀਆਂ ਵਿਚ ਦੇਸ਼ ਨੂੰ ਹਿੰਦੂ ਰਾਸ਼ਟਰ ਦੇ ਰੂਪ ਵਿਚ ਮੁੜ ਤੋਂ ਸਥਾਪਿਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਿ਼ਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋ ਨੇਪਾਲ ਵਿਚ ਲੋਕਤੰਤਰ ਖ਼ਤਮ ਕਰ ਕੇ ਰਾਜਾ ਸ਼ਾਹੀ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਥਾਂ ਥਾਂ ਰੈਲੀਆਂ ਕੀਤੀਆਂ ਜਾ ਰਾਹੀਆਂ ਸਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe