ਬਠਿੰਡਾ: ਦਿੱਲੀ ਵਿਚ ਕਿਸਾਨਾਂ ਵਲੋਂ ਖੇਤੀ ਕਨੂੰਨਾਂ ਦੇ ਖਿਲਾਫ ਕਿਸਾਨ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਵਿਚਕਾਰ ਅੱਜ ਹੁਣ ਇੱਕ ਹੋਰ ਨੌਜਵਾਨ ਕਿਸਾਨ ਨੇ ਜ਼ਹਿਰ ਨਿਘਲ ਕੇ ਖੁਦਕੁਸ਼ੀ ਕਰ ਲਈ। ਦੱਸ ਦੇਈਏ ਕਿ ਇਹ ਘਟਨਾ ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਦੀ ਹੈ। ਇਹ ਮ੍ਰਿਤਕ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਸੀ ਤੇ ਦੋ ਦਿਨ ਪਹਿਲਾਂ ਹੀ ਦਿੱਲੀ ਮੋਰਚੇ ਤੋਂ ਵਾਪਸ ਪਰਤਿਆ ਸੀ। ਇਸ ਮਾਮਲੇ ਵਿਚ ਮੌਕੇ ਤੇ ਪਹੁੰਚ ਕੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ ਤੇ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ 22 ਸਾਲਾ ਗੁਰਲਾਭ ਸਿੰਘ ਵਾਸੀ ਦਿਆਲਪੁਰ ਵਜੋਂ ਹੋਈ ਹੈ। 18 ਦਸੰਬਰ ਨੂੰ ਹੀ ਉਹ ਘਰ ਵਾਪਸ ਆਇਆ ਸੀ। ਮਿਲੀ ਜਾਣਕਾਰੀ ਤੋਂ ਪਤਾ ਚਲਿਆ ਹੈ ਕਿ ਗੁਰਲਾਭ ਇੱਕ ਛੋਟਾ ਕਿਸਾਨ ਸੀ ਤੇ ਉਸਦੇ ਸਿਰ ਤੇ ਛੇ ਲੱਖ ਰੁਪਏ ਦੇ ਕਰੀਬ ਕਰਜ਼ਾ ਸੀ। ਜ਼ਿਕਰਯੋਗ ਹੈ ਕਿ ਇਸ ਅੰਦੋਲਨ ਵਿਚ ਹੁਣ ਤੱਕ 31 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਪਰ ਤਮਾਮ ਮੁਸ਼ਕਲਾਂ ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ।