ਸ੍ਰੀ ਮੁਕਤਸਰ ਸਾਹਿਬ : ਪਤਨੀ ਦੇ ਨਜ਼ਾਇਜ਼ ਸੰਬੰਧਾਂ ਤੋਂ ਤੰਗ ਆ ਕੇ ਪਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਸਿਟੀ ਪੁੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਪਤਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਲਿਖਾਏ ਬਿਆਨਾਂ ‘ਚ ਮ੍ਰਿਤਕ ਦੇ ਭਰਾ ਮਨਪ੍ਰੀਤ ਨੇ ਦੱਸਿਆ ਕਿ ਉਸ ਦੇ ਭਰਾ ਨੇ ਨਾਕਾ ਨੰਬਰ 2 'ਤੇ ਕਿਰਾਏ ਦਾ ਮਕਾਨ ਲਿਆ ਸੀ, ਉਸ ਦੇ ਬਿਲਕੁਲ ਸਾਹਮਣੇ ਇਕ ਕਿਰਾਏ 'ਤੇ ਵਿਅਕਤੀ ਨਾਲ ਮਨਜਿੰਦਰ ਦੀ ਪਤਨੀ ਨਾਲ ਸਬੰਧ ਬਣ ਗਏ। ਮਨਜਿੰਦਰ ਸਿੰਘ ਆਪਣੀ ਪਤਨੀ ਨੂੰ ਅਕਸਰ ਰੋਕਦਾ ਸੀ। ਇਸੇ ਪਰੇਸ਼ਾਨੀ ਕਾਰਨ ਮਨਜਿੰਦਰ ਸਿੰਘ ਨੇ ਆਪਣੇ ਘਰ ਅੰਦਰ ਫਾਹਾ ਲੈ ਲਿਆ। ਐਸਐਚਓ ਮੋਹਨ ਲਾਲ ਨੇ ਦੱਸਿਆ ਕਿ ਮਿ੍ਤਕ ਦੇ ਭਰਾ ਮਨਪ੍ਰੀਤ ਮੋਨੂੰ ਦੇ ਬਿਆਨਾਂ ਦੇ ਅਧਾਰ 'ਤੇ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।