Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਬਠਿੰਡਾ : ਫਾਇਰਿੰਗ ਪਿੱਛੋਂ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਕੁੱਟਮਾਰ

December 21, 2020 08:22 PM

ਬਠਿੰਡਾ : ਸਥਾਨਕ ਅਜੀਤ ਰੋਡ ਤੇ ਅੱਜ ਕਰੀਬ 12 ਵਜੇ ਉਸ ਵਕਤ ਦਸ਼ਿਤ ਦਾ ਮਹੌਲ ਬਣ ਗਿਆ ਜਦੋਂ ਦੋ ਨੌਜਵਾਨਾਂ ਨੇ ਇੱਕ ਗੱਡੀ 'ਤੇ ਗੋਲੀਆਂ ਚਲਾ ਦਿੱਤੀਆਂ। ਬਾਅਦ ’ਚ ਇਨ੍ਹਾਂ ਨੇ ਗੱਡੀ ਸਵਾਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀਂ ਕਰ ਦਿੱਤਾ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਥਾਣਾ ਸਿਵਲ ਲਾਈਨ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੌਜਵਾਨ ਹਮਲਾਵਰਾਂ ਦੀ ਭੈਣ ਨਾਲ ਕਥਿਤ ਛੇੜਛਾੜ ਕਰਦਾ ਸੀ ਜੋ ਇਸ ਵਾਰਦਾਤ ਦਾ ਕਾਰਨ ਬਣਿਆ ਹੈ।

ਥਾਣਾ ਸਿਵਲ ਲਾਈਨ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਸਪਤਾਲ ’ਚ ਦਾਖਲ ਗੁਰਸਿਮਰਨ ਸਿੰਘ ਢਿੱਲੋਂ ਵਾਸੀ ਮਾਡਲ ਟਾਊਨ ਫੇਜ਼ ਟੂ ਬਠਿੰਡਾ ਨੇ ਦੱਸਿਆ ਕਿ ਉਹ ਸੋਮਵਾਰ ਨੂੰ ਦੁਪਹਿਰ 12 ਵਜੇ ਆਪਣੇ ਚਚੇਰੇ ਭਾਈ ਵਿਜੇ ਨਾਲ ਅਜੀਤ ਰੋਡ 'ਤੇ ਕਿਸੇ ਕੰਮ ਆਇਆ ਸੀ। ਇਸ ਮੌਕੇ ਪਿਉਰੀ ਦਾ ਰਹਿਣ ਵਾਲਾ ਰਣਜੀਤ ਸਿੰਘ ਆਪਣੇ ਸਾਥੀ ਪ੍ਰਿਤਪਾਲ ਸਿੰਘ ਨਾਲ ਮੌਜੂਦ ਸੀ। ਰਣਜੀਤ ਸਿੰਘ ਨੇ ਅਚਾਨਕ ਗੱਡੀ ਤੇ ਫਾਇਰਿੰਗ ਕਰ ਦਿੱਤਾ। ਜਦੋਂ ਉਹ ਗੱਲਡੀ ਚੋਂ ਬਾਹਰ ਨਿਕਲਿਆ ਤਾਂ ਦੋਵਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕਰ ਕੇ ਗੰਭੀਰ ਜ਼ਖਮੀਂ ਕਰ ਦਿੱਤਾ।

ਪੂਰੀ ਘਟਨਾ ਨਜ਼ਦੀਕ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪੁੱਜੀ ਪੁਲਿਸ ਨੇ ਗੋਲੀਬਾਰੀ ਕਰਨ ਵਾਲੇ ਰਣਜੀਤ ਸਿੰਘ ਅਤੇ ਪ੍ਰਿਤਪਾਲ ਨੂੰ ਹਿਰਾਸਤ ’ਚ ਲੈ ਲਿਆ। ਅਜੀਤ ਰੋਡ ਵਰਗੇ ਭੀੜਭਾੜ ਵਾਲੇ ਇਲਾਕੇ ’ਚ ਅਜਿਹੀ ਦਲੇਰਾਨਾ ਢੰਗ ਨਾਲ ਕੀਤੀ ਵਾਰਦਾਤ ਤੋਂ ਗੁੱਸੇ ’ਚ ਆਏ ਪੁਲਿਸ ਮੁਲਾਜ਼ਮਾਂ ਨੇ ਮੁਲਜ਼ਮਾਂ ਦੀ ਭੁਗਤ ਸੁਆਰ ਦਿੱਤੀ ਅਤੇ ਥਾਣੇ ਲੈ ਗਏ। ਪੁਲਿਸ ਨੇ ਗੁਰਸਿਮਰਨ ਸਿੰਘ ਵੱਲੋਂ ਦਿੱਤੇ ਬਿਆਨਾਂ ਦੇ ਅਧਾਰ 'ਤੇ ਮੁਕੱਦਮਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸਿਵਲ ਲਾਈਨ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਰਵਿੰਦਰ ਸਿੰਘ ਦਾ ਕਹਿਣਾ ਸੀ ਕਿ ਫਾਇਰਿੰਗ ਕਰਨ ਵਾਲੇ ਰਣਜੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

Have something to say? Post your comment

Subscribe