Friday, November 22, 2024
 

ਚੰਡੀਗੜ੍ਹ / ਮੋਹਾਲੀ

Farmers Protest : ਭਲਕੇ ਭੁੱਖ ਹੜਤਾਲ 'ਤੇ ਬੈਠਣਗੇ ਵਿਜੇ ਇੰਦਰ ਸਿੰਗਲਾ

December 22, 2020 07:01 PM

ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਇੱੱਕਜੁਟ ਹੋਵੇ ਸਮਾਜ ਦਾ ਹਰ ਵਰਗ-ਸਿੰਗਲਾ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਉਹ 23 ਦਸੰਬਰ ਨੂੰ ਕੌਮੀ ਕਿਸਾਨ ਦਿਵਸ ਮੌਕੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਹ ਦਾ ਪ੍ਰਗਟਾਵਾ ਕਰਦਿਆਂ ਭੁੱਖ ਹੜਤਾਲ ’ਤੇ ਬੈਠਣਗੇ। ਸਿੰਗਲਾ ਨੇ ਟਵੀਟਰ 'ਤੇ ਕਿਹਾ ਮੈਂ ਕਿਸਾਨ ਦਿਵਸ ਮੌਕੇ ਆਪਣੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਦੇ ਸਮਰਥਨ ਲਈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦੇ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਭੁੱਖ ਹੜਤਾਲ ‘ਤੇ ਬੈਠਾਂਗਾ। ਮੈਂ ਸਭਨਾਂ ਨੂੰ ਅਪੀਲ ਕਰਦਾ ਹਾਂ ਕਿ ਕੇਂਦਰ ਦੀ ਜ਼ਾਲਮ ਸਰਕਾਰ ਅਤੇ ਇਸ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਇੱਕਜੁਟਤਾ ਨਾਲ ਖੜ੍ਹੇ ਹੋਈਏ। 
ਸਿੰਗਲਾ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਕੇਂਦਰ ਦੀ ਜਾਬਰ ਸਰਕਾਰ ਅਤੇ ਇਸ ਦੀਆਂ ਮਾਰੂ ਨੀਤੀਆਂ ਵਿਰੁੱਧ ਅਤੇ ਕਿਸਾਨੀ ਭਾਈਚਾਰੇ ਨਾਲ ਇੱਕਜੁਟਤਾ ਨਾਲ ਖੜ੍ਹੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਇਸ ਨਾਲ ਜੁੜੇ ਵਰਗਾਂ ਵਿਚ ਆਪਸੀ ਫੁੱਟ ਪਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦਿਨੋ-ਦਿਨ ਸਿਖ਼ਰਾਂ ਵੱਲ ਜਾ ਰਿਹਾ ਹੈ ਅਤੇ ਇਹ ਵਿਰੋਧ ਕਿਸਾਨਾਂ ਦੇ ਬਣਦੇ ਹੱਕ ਮਿਲਣ ਉਪਰੰਤ ਹੀ ਖ਼ਤਮ ਹੋਵੇਗਾ। ਸਿੰਗਲਾ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਆੜ੍ਹਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਆੜ੍ਹਤੀ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ। 
 

Have something to say? Post your comment

Subscribe