ਚੰਡੀਗੜ੍ਹ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸਦੀ ਪੁਸ਼ਟੀ ਔਜਲਾ ਵੱਲੋਂ ਖੁਦ ਕੀਤੀ ਗਈ ਹੈ। ਉਹ ਪਿਛਲੇ ਦਿਨੀਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ ਕਰਦੇ ਰਹੇ। ਉਹ ਇਸ ਸਮੇਂ ਦਿੱਲੀ ਸਥਿਤ ਘਰ ‘ਚ ਏਕਾਂਤਵਾਸ ਹੋਏ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ ਸਰਹੱਦ ਤੋਂ ਏ.ਕੇ.-47 'ਤੇ 30 ਜ਼ਿੰਦਾ ਕਾਰਤੂਸਾਂ ਨਾਲ ਮੈਗਜ਼ੀਨ ਬਰਾਮਦ
ਮਿਲੀ ਜਾਣਕਾਰੀ ਦੇ ਅਨੁਸਾਰ ਪਿਛਲੇ ਦਿਨੀਂ ਔਜਲਾ ਨੂੰ ਬੁਖਾਰ ਹੋ ਗਿਆ। ਉਨ੍ਹਾਂ ਜਦੋਂ ਕੋਰੋਨਾ ਟੈਸਟ ਕਰਵਾਇਆ ਤਾਂ ਰਿਪੋਰਟ ਪਾਜ਼ੇਟਿਵ ਆ ਗਈ। ਗੁਰਜੀਤ ਔਜਲਾ ਪਿਛਲੇ ਦਿਨਾਂ ਤੋਂ ਦਿੱਲੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇ ਰਹੇ ਸਨ।