Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਲਈ ਬੈੱਡ ਸ਼ੀਟਾਂ ਦੀ ਸੇਵਾ ਕਰਵਾਉਣ ਵਾਲੇ ਸ਼ਰਧਾਲੂ ਸਨਮਾਨਿਤ

December 22, 2020 11:59 PM
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਾਵਾਂ ਵਿਚ ਠਹਿਰਣ ਵਾਲੀਆਂ ਸੰਗਤਾਂ ਲਈ 250 ਬੈੱਡ ਸ਼ੀਟਾਂ ਦੀ ਸੇਵਾ ਕਰਵਾਉਣ ਵਾਲੇ ਗੁਰੂ ਘਰ ਦੇ ਸ਼ਰਧਾਲੂਆਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸੇਵਾ ਪਠਾਨਕੋਟ ਨਿਵਾਸੀ ਸ਼ਰਧਾਲੂਆਂ ਵੱਲੋਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਣਾ ਸਦਕਾ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੀਆਂ ਸੰਗਤਾਂ ਨੇ ਅੱਜ ਇਹ 250 ਬੈੱਡ ਸ਼ੀਟਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪੀਆਂ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਸੇਵਾ ਕਰਵਾਉਣ ਵਾਲੇ ਪਠਾਨਕੋਟ ਨਿਵਾਸੀ ਰਣਬੀਰ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ ਤੇ  ਗੁਰਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸੰਗਤਾਂ ਅੰਦਰ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਇਥੇ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਸ਼ਰਧਾਲੂਆਂ ਵੱਲੋਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਪਠਾਨਕੋਟ ਦੀਆਂ ਸੰਗਤਾਂ ਵੱਲੋਂ ਬੈੱਡ ਚਾਂਦਰਾਂ ਦੀ ਸੇਵਾ ਕਰਵਾਉਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। 
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਅੰਤ੍ਰਿੰਗ ਮੈਂਬਰ ਨਵਤੇਜ ਸਿੰਘ ਕਾਉਣੀ, ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਓ.ਐਸ.ਡੀ. ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।
 

Have something to say? Post your comment

Subscribe