ਉਤਰ ਪ੍ਰਦੇਸ਼ : ਅਲੀਗੜ੍ਹ ਮੁਸਲਮਾਨ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਿਸ਼ੇਸ਼ ਡਾਕ ਟਿਕਟ ਜਾਰੀ ਕੀਤੀ। 5 ਦਹਾਕੇ ’ਚ ਇਹ ਪਹਿਲਾ ਮੌਕਾ ਸੀ, ਜਦੋਂ ਪ੍ਰਧਾਨ ਮੰਤਰੀ AMU ਦੇ ਕਿਸੇ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨੇ ਵੀਡੀਉ ਕਾਨਫਰੰਸ ਜ਼ਰੀਏ ਇਸ ਸਮਾਗਮ ਵਿਚ ਹਿੱਸਾ ਲਿਆ। ਕੇਂਦਰੀ ਸਿਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ੰਕ ਨੇ ਇਸ ਮੌਕੇ ’ਤੇ AMU ਦੀ ਇਕ ਸਦੀ ਦੀਆਂ ਉਪਲੱਬਧੀਆਂ ਅਤੇ ਵੱਖ-ਵੱਖ ਖੇਤਰਾਂ ’ਚ ਉਸ ਦੇ ਸਾਬਕਾ ਵਿਦਿਆਰਥੀਆਂ ਦੇ ਯੋਗਦਾਨ ਨੂੰ ਯਾਦ ਕੀਤਾ।
ਆਖ਼ਰੀ ਵਾਰ, 1964 ’ਚ ਬਤੌਰ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ AMU ਦੇ ਇਕ ਸਮਾਗਮ ’ਚ ਸ਼ਾਮਲ ਹੋਏ ਸਨ। ਉਨ੍ਹਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ 4 ਵਾਰ ਏ.ਐਮ.ਯੂ. ਦਾ ਦੌਰਾ ਕੀਤਾ ਸੀ। ਨਹਿਰੂ ਪਹਿਲੀ ਵਾਰ 1948 ’ਚ ਅਤੇ ਇਸ ਦੇ ਬਾਅਦ 1955, 1960 ਅਤੇ 1963 ਵਿੱਚ AMU ਗਏ ਸਨ।