ਕਪੂਰਥਲਾ: ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਪੱਧਰ 'ਤੇ ਉਰਦੂ ਭਾਸ਼ਾ ਦੀ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਤਹਿਤ ਕਪੂਰਥਲਾ ਵਿਖੇ ਵੀ ਉਰਦੂ ਭਾਸ਼ਾ ਦੀ ਸਿਖਲਾਈ ਲਈ 6 ਮਹੀਨੇ ਦਾ ਕੋਰਸ 4 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫਸਰ, ਕਪੂਰਥਲਾ ਦੇ ਦਫਤਰ ਅਨੁਸਾਰ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਿਤ ਜਿਹੜੇ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ ਹੋਣ ਉਹ ਮਿਤੀ 1 ਜਨਵਰੀ ਤੱਕ ਜ਼ਿਲ੍ਹਾ ਭਾਸ਼ਾ ਦਫਤਰ, ਕਮਰਾ ਨੰਬਰ 404, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਕਾਦੂਪੁਰ) ਕਪੂਰਥਲਾ ਵਿਖੇ ਆਪਣਾ ਨਾਮ ਦਰਜ ਕਰਵਾ ਕੇ ਦਾਖਲਾ ਲੈ ਸਕਦੇ ਹਨ।