ਕਿਹਾ, 5 ਜਨਵਰੀ ਤੱਕ ਤੈਅ ਕੀਤੇ ਜਾਣਗੇ ਪਾਰਟੀ ਆਬਜਰਬਰ
ਚੰਡੀਗੜ੍ਹ : ਚੜ੍ਹਦੇ ਸਾਲ ਹੋਣ ਵਾਲੀਆਂ ਨਗਰ ਨਿਗਮਾਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ 'ਤੇ ਲੜੇਗਾ। ਇਹ ਐਲਾਨ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਪਾਰਟੀ ਆਬਜ਼ਰਵਰਾਂ ਨੂੰ ਆਖਿਆ ਕਿ ਪਾਰਟੀ ਦੇ ਉਮੀਦਵਾਰ 5 ਜਨਵਰੀ ਤੱਕ ਤੈਅ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਜਲੰਧਰ : ਰੇਲ ਯਾਤਰੀਆਂ ਲਈ ਵੱਡੀ ਰਾਹਤ
ਮੁਹਾਲੀ ਤੋਂ ਪਾਰਟੀ ਦੇ ਕੌਂਸਲਰਾਂ, ਸਾਬਕਾ ਕੌਂਸਲਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪੋ ਆਪਣੀਆਂ ਅਰਜ਼ੀਆਂ 31 ਦਸੰਬਰ ਤੱਕ ਜਮ੍ਹਾਂ ਕਰਵਾ ਦੇਣ। ਉਨ੍ਹਾਂ ਕਿਹਾ ਕਿ ਇਸ ਉਪਰੰਤ ਪੰਜ ਮੈਂਬਰੀ ਕਮੇਟੀ ਜਿਸ ਵਿਚ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਐਨ ਕੇ ਸ਼ਰਮਾ, ਕੁਲਵੰਤ ਸਿੰਘ, ਚਰਨਜੀਤ ਸਿੰਘ ਬਰਾੜ ਤੇ ਕੰਵਲਜੀਤ ਸਿੰਘ ਰੂਬੀ ਸ਼ਾਮਲ, 1 ਜਨਵਰੀ ਨੂੰ ਮੀਟਿੰਗ ਕਰ ਕੇ ਉੁਮੀਦਵਾਰਾਂ ਦੀ ਸਕਰੀਨਿੰਗ ਕਰਨਗੇ। ਪਾਰਟੀ ਦੇ ਸਾਰੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੀਟਿੰਗ ਵਿਚ ਹਾਜ਼ਰ ਸਨ।