ਇੰਟਰਸਟੇਟ ਟ੍ਰੇਵਲ ਰਹੇਗੀ ਜਾਰੀ
ਕਰਨਾਟਕ : ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਮੱਦੇਨਜ਼ਰ ਸੂਬਾ ਸਰਕਾਰਾਂ ਵੀ ਅਲਰਟ ਮੋੜ 'ਤੇ ਆ ਗਈਆਂ ਹਨ। ਦੱਸ ਦਈਏ ਕਿ ਬੁੱਧਵਾਰ ਨੂੰ ਕਰਨਾਟਕ ਸਰਕਾਰ ਨੇ ਵੀ ਸੂਬੇ ਵਿੱਚ ਨਾਈਟ ਕਰਫਿਊ ਦਾ ਐਲਾਨ ਕੀਤਾ ਹੈ ਜੋ 2 ਜਨਵਰੀ ਤੱਕ ਜਾਰੀ ਰਹੇਗਾ। ਇਸ ਦੌਰਾਨ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਗਤੀਵਿਧੀਆਂ 'ਤੇ ਪਾਬੰਦੀ ਰਹੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮਹਾਰਾਸ਼ਟਰ ਸਰਕਾਰ ਨੇ ਵੀ ਵਾਇਰਸ ਦੇ ਖ਼ਤਰਨਾਕ ਰੂਪ ਨੂੰ ਦੇਖਦਿਆਂ ਹੋਏ ਇਸ ਹਫਤੇ ਤੋਂ ਨਵੀਆਂ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਭਾਰਤ ਸਮੇਤ 30 ਦੇਸ਼ਾਂ ਨੇ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਅਸਥਾਈ ਪਾਬੰਦੀ ਲਗਾਈ ਹੈ।