ਬਨੂੜ : ਬਨੂੜ ਵਿੱਚ ਸਥਿਤ ਇਕ ਸ਼ਰਾਬ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਮਿਲੀ ਜਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਹ ਅੱਗ ਇੰਨੀ ਭਿਆਨਕ ਸੀ ਕਿ ਅੱਗ 'ਤੇ ਕਾਬੂ ਪਾਉਣ ਲਈ ਪਟਿਆਲਾ ਅਤੇ ਮੋਹਾਲੀ ਤੋਂ ਫਾਇਰ ਸਟੇਸ਼ਨ ਦੀਆਂ ਗੱਡੀਆਂ ਮੰਗਵਾਉਣੀਆਂ ਪਈਆਂ। ਇਸ ਅੱਗ ਦੇ ਭਿਆਨਕ ਹੋਣ ਦਾ ਕਾਰਨ ਇਹ ਸੀ ਕਿ ਸ਼ਰਾਬ ਫੈਕਟਰੀ ਵਿੱਚ ਜਲਨਸ਼ੀਲ ਪਦਾਰਥ ਕਾਫੀ ਮਾਤਰਾ ਵਿੱਚ ਭਰਿਆ ਹੋਇਆ ਸੀ, ਜਿਸ ਕਾਰਨ ਅੱਗ 'ਤੇ ਕਾਬੂ ਪਾਉਣ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।