ਫਰਾਂਸ : ਮੱਧ ਫਰਾਂਸ ਦੇ ਪੁਏ-ਡੀ-ਡੋਮ ਇਲਾਕੇ 'ਚ ਤਾਬੜ ਤੋੜ ਗੋਲੀਬਾਰੀ ਦੌਰਾਨ 3 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ ਜਦ ਕਿ ਚੌਥਾ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ | ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਜਾਂਚ ਜਾਰੀ ਹੈ। ਸੂਤਰਾਂ ਅਨੁਸਾਰ ਘਰੇਲੂ ਝਗੜੇ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਮੁਲਾਜ਼ਮ ਇਸ ਇਲਾਕੇ 'ਚ ਪਹੁੰਚੇ ਸਨ। ਜਦ ਉਨ੍ਹਾਂ ਨੇ ਔਰਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਇੱਕ 48 ਸਾਲਾਂ ਦੇ ਵਿਅਕਤੀ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ।