ਜਲੰਧਰ : ਇੱਥੇ ਕਪੂਰਥਲਾ ਰੋਡ 'ਤੇ ਸਥਿਤ ਵਰਿਆਣਾ ਨੇੜੇ ਫੋਮ ਦੇ ਗੁਦਾਮ 'ਚ ਭਿਆਨਕ ਅੱਗ ਲੱਗ ਗਈ ਹੈ। ਕਰੀਬ 2 ਘੰਟੇ ਤੋਂ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹੁਣ ਤਕ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਤੋਂ ਬਾਅਦ ਆਸਪਾਸ ਦੇ ਏਰੀਆ 'ਚ ਚੁਫੇਰੇ ਧੂੰਆਂ ਫੈਲ ਗਿਆ ਹੈ। ਲੋਕ ਘਰੋਂ ਬਾਹਰ ਆ ਗਏ ਹਨ। ਅੱਗ ਲੱਗਣ ਕਾਰਨ ਸਥਾਨਕ ਲੋਕਾਂ ਨੇ ਪਹਿਲਾਂ ਹੀ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਬਾਅਦ ਵਿਚ ਸੂਚਨਾ ਦੇਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਮੁਲਾਜ਼ਮ ਅੱਗ 'ਤੇ ਕਾਬੂ ਪਾਉਣ 'ਚ ਜੁਟੇ ਹੋਏ ਹਨ।