Friday, November 22, 2024
 

ਚੰਡੀਗੜ੍ਹ / ਮੋਹਾਲੀ

ਸਾਰਸ-ਕੋਵ 2 ਨਾਲ ਨਜਿੱਠਣ ਲਈ ਮੁਹਾਲੀ ਪ੍ਰਸਾਸ਼ਨ ਨੇ ਖਿੱਚੀ ਤਿਆਰੀ

December 24, 2020 09:11 AM

ਮੁਹਾਲੀ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰਸ-ਕੋਵ 2 ਵਾਇਰਸ ਨਾਲ ਨਜਿੱਠਣ ਲਈ ਜ਼ਿਲ੍ਹੇ ਵਲੋਂ ਪੂਰੀ ਤਿਆਰੀ ਖਿੱਚ ਲਈ ਗਈ ਹੈ।ਵਧੀਕ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਦਿੱਤੀ। ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਇੰਗਲੈਂਡ ਤੋਂ ਭਾਰਤ ਪਰਤੇ ਯਾਤਰੀਆਂ ਦਾ ਵਾਇਰਸ ਸਬੰਧੀ ਟੈਸਟ ਕੀਤਾ ਜਾਵੇਗਾ। ਦੇਸ਼ ਵਿੱਚ ਆਏ ਇਨਾਂ ਯਾਤਰੀਆਂ ਦਾ ਕੋਰੋਨਾ ਦੇ ਪ੍ਰੋਟੋਕੋਲ ਅਨੁਸਾਰ ਟੈਸਟ, ਇਕਾਂਤਵਾਸ ਕੀਤਾ ਜਾਵੇਗਾ।
ਇਸ ਸਬੰਧ ਵਿੱਚ ਭਾਰਤ ਸਰਕਾਰ ਵੱਲੋਂ ਇੱਕ ਐਸ.ਓ.ਪੀ. ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 25 ਨਵੰਬਰ ਤੋਂ ਹੁਣ ਤੱਕ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ (IA) ਪਹੁੰਚੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਟਰੇਸਿੰਗ/ ਟੈਸਟਿੰਗ ਲਈ ਟੀਮ ਭੇਜੀ ਗਈ ਹੈ। ਉਕਤ ਟੀਮ ਦਾ ਨੋਡਲ ਅਧਿਕਾਰੀ ਅੰਤਰਰਾਸ਼ਟਰੀ ਏਅਰ ਲਾਈਨਜ਼ ਤੋਂ ਯਾਤਰੀ ਮੈਨੀਫੈਸਟ ਲਿਸ਼ਟ ਪ੍ਰਾਪਤ ਕਰਕੇ ਇਸ ਨੂੰ ਟਰੇਸਿੰਗ ਅਤੇ ਮੈਡੀਕਲ ਟੀਮਾਂ ਨੂੰ ਸੌਂਪੇਗਾ ਜੋ ਸ਼ੱਕੀ ਮਾਮਲਿਆਂ ਦੀ ਪਛਾਣ ਕਰਨ ਲਈ ਅੱਗੇ ਕੰਮ ਕਰਨਗੀਆਂ।
ਗਿਆਨ ਸਾਗਰ ਹਸਪਤਾਲ ਵਿਖੇ ਸ਼ੱਕੀ ਮਰੀਜ਼ਾਂ ਲਈ ਸੰਸਥਾਗਤ ਕੁਆਰੰਟੀਨ ਸਹੂਲਤ ਦੀ ਵਿਵਸਥਾ ਕੀਤੀ ਗਈ ਹੈ ਅਤੇ ਜਿਹੜੇ ਅੰਤਰਰਾਸ਼ਟਰੀ ਯਾਤਰੀ ਪ੍ਰਾਈਵੇਟ ਇਕਾਈਆਂ ਵਿੱਚ ਇਾਂਤਵਾਸ ਰਹਿਣਾ ਚਾਹੁੰਦੇ ਹਨ ਉਹਨਾਂ ਲਈ ਅਦਾਇਗੀ ਵਾਲੇ ਸੰਸਥਾਗਤ ਕੁਆਰੰਟੀਨ ਸੈਂਟਰ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਨਿਗਰਾਨੀ ਅਤੇ ਮੈਡੀਕਲ ਟੀਮਾਂ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਯੁਕਤ ਕੀਤਾ ਗਿਆ ਹੈ ਜੋ ਅੰਤਰਰਾਸ਼ਟਰੀ ਯਾਤਰੀਆਂ ਦੀ ਨਿਗਰਾਨੀ ਕਰਨਗੇ ਅਤੇ ਸਕ੍ਰੀਨਿੰਗ / ਜਾਂਚ ਨੂੰ ਯਕੀਨੀ ਬਣਾਉਣਗੇ।

 

Have something to say? Post your comment

Subscribe