Saturday, November 23, 2024
 

ਸਿਆਸੀ

ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ਲੱਗੀ ਮੋਦੀ ਸਰਕਾਰ-ਪ੍ਰਨੀਤ ਕੌਰ

December 24, 2020 08:30 PM
ਰਾਸ਼ਟਰਪਤੀ ਨੂੰ ਮਿਲਣ ਤੋਂ ਸੀਨੀਅਰ ਕਾਂਗਰਸੀ ਲੀਡਰਸ਼ਿਪ ਨੂੰ ਰੋਕਣ ਦੀ ਨਿੰਦਾ 
 
ਕਾਂਗਰਸ ਹਮੇਸ਼ਾਂ ਅੰਨਦਾਤਾ ਦੇ ਨਾਲ ਖੜ੍ਹੀ ਰਹੇਗੀ 
 
ਚੰਡੀਗੜ੍ਹ/ਪਟਿਆਲਾ : ਮੈਂਬਰ ਲੋਕ ਸਭਾ ਪਟਿਆਲਾ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ-ਨਾਲ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ਦੀ ਕਰੜੀ ਨਿੰਦਾ ਕਰਦਿਆਂ, ਇਸ ਨੂੰ ਦੇਸ਼ ਦੇ ਸਮੁੱਚੇ ਅੰਨਦਾਤਾ ਦੀ ਤੌਹੀਨ ਕਰਾਰ ਦਿੱਤਾ ਹੈ। ਪਟਿਆਲਾ ਦੇ ਐਮ ਪੀ ਪਰਨੀਤ ਕੌਰ ਨੇ ਕਿਹਾ ਕਿ ਅੱਜ ਕਾਂਗਰਸ ਦੇ ਰਾਜ ਸਭਾ, ਲੋਕ ਸਭਾ ਮੈਂਬਰ ਅਤੇ ਕੇਂਦਰੀ ਵਰਕਿੰਗ ਕਮੇਟੀ ਅਤੇ ਯੂਥ ਕਾਂਗਰਸ ਦੇ ਆਗੂ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਦਫ਼ਤਰ ਤੋਂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਦੀ ਅਗਵਾਈ ’ਚ ਦੇਸ਼ ਦੇ ਰਾਸ਼ਟਰਪਤੀ ਨੂੰ ਦੋ ਕਰੋੜ ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਪਟੀਸ਼ਨ ਸੌਂਪਣ ਲਈ ਪੈਦਲ ਤੁਰੇ ਸਨ ਪਰੰਤੂ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਏ ਆਈ ਸੀ ਸੀ ਦੇ ਦਫ਼ਤਰ ਦੇ ਬਾਹਰ ਹੀ ਬੈਡੀਕੇਡ ਲਾ ਕੇ ਰੋਕ ਲਿਆ ਗਿਆ। 
 ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਵੱਲੋਂ ਤਿੰਨ ਮੈਂਬਰਾਂ ਨੂੰ ਪਟੀਸ਼ਨ ਦੇਣ ਦੀ ਆਗਿਆ ਬਾਅਦ, ਬਾਲੀ ਵਫ਼ਦ ਦੇ ਰਾਸ਼ਟਰਪਤੀ ਭਵਨ ਦੇ ਗੇਟ ਦੇ ਬਾਹਰ ਤੱਕ ਜਾਣ ਦੀ ਕੀਤੀ ਮੰਗ ਨੂੰ ਵੀ ਦਰ-ਕਿਨਾਰ ਕਰ ਦਿੱਤਾ ਗਿਆ। ਪਰਨੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਦੇਸ਼ ਦੇ ਅੰਨਦਾਤਾ ਪ੍ਰਤੀ ਇਹ ਉਦਾਸੀਨ ਵਤੀਰਾ ਦੇਸ਼ ਦੇ ਇਤਿਹਾਸ ’ਚ ਕਾਲੇ ਅੱਖਰਾਂ ’ਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਅੰਨਦਾਤਾ ਸਾਡਾ ਮਾਣ ਹੈ ਅਤੇ ਅਸੀਂ ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗੇ, ਜਦੋਂ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਸੂਬੇ ਦੇ ਖੇਤੀ ਅਰਥਚਾਰੇ ਅਤੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਇਨ੍ਹਾਂ ਕਾਲੇ ਕਾਨੂੰਨਾਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਅਤਟੇ ਹਮੇਸ਼ਾਂ ਇਨ੍ਹਾਂ ਦੇ ਵਿਰੋਧ ’ਚ ਖੜ੍ਹਦੇ ਹੋਏ, ਕਿਸਾਨੀ ਦੇ ਬਚਾਅ ਲਈ ਡੱਟ ਕੇ ਖੜ੍ਹੇਗੀ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe