ਟਾਂਡਾ : ਟਾਂਡਾ ਦੇ ਇਕ ਪਿੰਡ ਵਿੱਚ ਇਕ ਨੌਜਵਾਨ ਨੇ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਘਟਨਾ ਨੂੰ 16 ਘੰਟੇ ਬੀਤ ਜਾਣ ਤੋਂ ਬਾਅਦ ਵੀ ਇਸ ਨੌਜਵਾਨ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਇਸ ਮਾਮਲੇ ਵਿੱਚ ਨੌਜਵਾਨ ਦੀ ਪਹਿਚਾਣ ਸੂਰਜ ਪ੍ਰਕਾਸ਼ ਪੁੱਤਰ ਜਗਦੀਸ਼ ਚੰਦ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੂਰਜ ਦਾ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਇਹ ਦਸੂਹਾ ਵਿੱਚ ਅਸ਼ਟਾਮ ਫਰੋਸ਼ ਦਾ ਕੰਮ ਕਰਦਾ ਸੀ।
ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਨੇ ਪਹਿਲਾਂ ਪੁਲ ਦੇ ਵਿਚਕਾਰ ਜਾ ਕੇ ਮੋਟਰਸਾਈਕਲ ਖੜਾ ਕੀਤਾ ਅਤੇ ਬਾਅਦ ਵਿੱਚ ਦਰਿਆ ਵਿੱਚ ਛਾਲ ਮਾਰ ਦਿੱਤੀ। ਹੁਣ ਪੁਲਿਸ ਇਸ ਮਾਮਲੇ ਵਿੱਚ ਗੋਤਾਖੋਰਾਂ ਦੀ ਮਦਦ ਨਾਲ ਉਸ ਦਾ ਸੁਰਾਗ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਹਾਲੇ ਤੱਕ ਮੌਤ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ.