ਮਾਨਸਾ : ਕੇਂਦਰ ਸਰਕਾਰ ਖਿਲਾਫ ਵਿੱਢੇ ਗਏ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਖੇਤ ਮਜ਼ਦੂਰ ਦੀ ਟਰਾਲੀ ‘ਚੋਂ ਡਿੱਗਣ ਕਾਰਨ ਮੌਤ ਹੋ ਗਈ। ਇਸ ਮੌਕੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮਾਨਸਾ ਦੇ ਆਗੂ ਜਗਸੀਰ ਸੀਰਾ ਨੇ ਪੰਜਾਬ ਸਰਕਾਰ ਤੋਂ ਪੀੜਿਤ ਪਰਿਵਾਰ ਦੇ ਇੱਕ ਪਰਿਵਾਰ ਨੂੰ ਸਰਕਾਰੀ ਨੌਕਰੀ ‘ਤੇ ਕਰਜ਼ਾ ਮੁਆਫੀ ਦੀ ਮੰਗ ਕੀਤੀ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਗਸੀਰ ਸਿੰਘ ਸੀਰਾ ਦੋਦੜਾ ਨੇ ਦੱਸਿਆ ਕਿ ਜਥੇਬੰਦੀਆਂ ਵਲੋਂ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਉ ਕਰਨ ਸਮੇਂ ਲੰਘੀ 16 ਦਸੰਬਰ ਨੂੰ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਦੋਦੜਾ ਦਾ ਖੇਤ ਮਜ਼ਦੂਰ ਦਰਸ਼ਨ ਸਿੰਘ ਟਰਾਲੀ ਦੇ ਡਾਲੇ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ ਜਿਸ ਨੂੰ ਜਥੇਬੰਦੀ ਦੇ ਆਗੂਆਂ ਵਲੋਂ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਪਰ ਡਾਕਟਰਾਂ ਵਲੋਂ ਫਰੀਦਕੋਟ ਵਿਖੇ ਭੇਜ ਦਿੱਤਾ ਗਿਆ ਸੀ, ਜਿਸ ਦੀ ਅੱਜ ਪਿੰਡ ਦੋਦੜਾ ਵਿਖੇ ਮੌਤ ਹੋ ਗਈ।