ਜਲੰਧਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਇਸ ਦੇ ਮੱਦੇਨਜ਼ਰ ਜਲੰਧਰ ਵਿਖੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਕਰਾਰੀ ਝੜਪ ਹੋ ਗਈ। ਦੱਸ ਦਈਏ ਕਿ ਭਾਜਪਾ ਆਗੂ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮਨਾਉਣ ਲਈ ਸਥਾਨਕ ਇਕ ਪੈਲੇਸ ਵਿੱਚ ਇਕੱਠੇ ਹੋਏ ਸਨ। ਵਿਰੋਧ ਕਰਨ ਲਈ ਕਿਸਾਨ ਵੀ ਉਥੇ ਪਹੁੰਚੇ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਰਸਤੇ ਵਿੱਚ ਹੀ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੇ ਚੱਲਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਦੱਸ ਦਈਏ ਕਿ ਕਿਸਾਨ ਸਾਰੀਆਂ ਰੁਕਾਵਟਾਂ ਨੂੰ ਤੋੜਦੇ ਹੋਏ ਪੈਲੇਸ ਪਹੁੰਚੇ ਅਤੇ ਜਯੰਤੀ ਮਨਾ ਰਹੇ ਭਾਜਪਾ ਆਗੂਆਂ ਨੂੰ ਬਾਹਰੋਂ ਜਿੰਦਰਾ ਲਗਾ ਕੇ ਅੰਦਰ ਹੀ ਬੰਦ ਕਰ ਦਿੱਤਾ ਗਿਆ। ਪੁਲਿਸ ਵਲੋਂ ਉਹਨਾਂ ਨੂੰ ਮਾਮਲਾ ਸ਼ਾਂਤ ਕਰਨਾ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।