ਨਵੀਂ ਦਿੱਲੀ : ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਆਪਣੇ ਇਰਾਦੇ ਨੂੰ ਸਪੱਸ਼ਟ ਕਰੇ। ਉਸਦਾ ਕਹਿਣਾ ਹੈ ਕਿ ਸਰਕਾਰ ਪ੍ਰਸਤਾਵ ਭੇਜਦੀ ਹੈ, ਪਰੰਤੂ ਉਨ੍ਹਾਂ ਦੀ ਨੀਅਤ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਅਤੇ ਹੱਲ ਲੱਭਣ ਲਈ ਸਪਸ਼ਟ ਨਹੀਂ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਅੱਜ ਜਾਰੀ ਕੀਤੀ 18 ਹਜ਼ਾਰ ਕਰੋੜ ਦੀ ਰਾਸ਼ੀ 'ਤੇ ਵੀ ਕਾਂਗਰਸ ਨੇ ਸਵਾਲ ਖੜੇ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਸਰਕਾਰ ਕਹਿੰਦੀ ਹੈ ਕਿ ਇਸਦੀ ਸਹਾਇਤਾ ਸਿੱਧੇ ਤੌਰ ‘ਤੇ ਕਿਸਾਨਾਂ ਦੇ ਖਾਤੇ ਵਿੱਚ ਜਾਵੇਗੀ ਪਰ ਅਜਿਹਾ ਹੁੰਦਾ ਪ੍ਰਤੀਤ ਨਹੀਂ ਹੁੰਦਾ।
ਲੋਕ ਸਭਾ ਵਿੱਚ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜਾਰੀ ਕੀਤੀ 18000 ਕਰੋੜ ਰੁਪਏ ਦੀ ਕਿਸਾਨੀ ਤੱਕ ਪਹੁੰਚਣ ਦੀ ਪ੍ਰਕਿਰਿਆ 'ਤੇ ਸਵਾਲ ਚੁੱਕੇ ਹਨ। ਉਹ ਕਹਿੰਦੇ ਹਨ ਕਿ ਮੋਦੀ ਜੀ ਵਿਰੋਧ ਕਰ ਰਹੇ ਕਿਸਾਨਾਂ ਨਾਲ ਆਹਮੋ-ਸਾਹਮਣੇ ਗੱਲ ਕਰਨ ਦੀ ਹਿੰਮਤ ਨਹੀਂ ਰੱਖਦੇ। ਅਜਿਹੀ ਸਥਿਤੀ ਵਿਚ ਕਿਸ ਤਰ੍ਹਾਂ ਸਰਕਾਰ 'ਤੇ ਭਰੋਸਾ ਕਰਨਾ ਹੈ ਜੋ ਕਿਸਾਨੀ ਦੇ ਹਿੱਤਾਂ ਦੀ ਗੱਲ ਕਰਦੀ ਹੈ।
ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ 'ਤੇ 18, 000 ਕਰੋੜ ਰੁਪਏ ਤਬਦੀਲ ਕਰਨ ਬਾਰੇ ਉਨ੍ਹਾਂ ਕਿਹਾ ਕਿ ਅਜੇ ਵੀ ਸਿਸਟਮ ਵਿਚ ਵਿਚੌਲੀਏ ਮੌਜੂਦ ਹਨ, ਜਿਸ ਕਾਰਨ ਸਾਰੀ ਰਕਮ ਕਿਸਾਨਾਂ ਤੱਕ ਨਹੀਂ ਪਹੁੰਚ ਰਹੀ। ਸਰਕਾਰ ਨੂੰ ਆਪਣੀਆਂ ਯੋਜਨਾਵਾਂ ਅਤੇ ਪ੍ਰਣਾਲੀਆਂ ਦੀ ਜਾਂਚ ਕਰਨੀ ਚਾਹੀਦੀ ਹੈ।