ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੇ ਇਕ ਸਾਥੀ ਨੂੰ ਗਿ੍ਰਫ਼ਤਾਰ ਕੀਤਾ ਅਤੇ ਉਸ ਕੋਲੋਂ ਇਕ ਹੈਂਡ ਗ੍ਰੇਨੇਡ ਬਰਾਮਦ ਕੀਤਾ। ਪੁਲਿਸ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ।
ਇਕ ਪੁਲਿਸ ਬੁਲਾਰੇ ਨੇ ਦਸਿਆ ਕਿ ਇਕ ਗੁਪਤ ਜਾਣਕਾਰੀ ’ਤੇ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਤ੍ਰਾਲ ਇਲਾਕੇ ਦੇ ਸੈਦਾਬਾਦ ਪਿੰਡ ਵਿਚ ਇਕ ਘਰ ਦੀ ਤਲਾਸ਼ੀ ਲਈ। ਉਨ੍ਹਾਂ ਦਸਿਆ ਕਿ ਇਸ ਸਮੇਂ ਦੌਰਾਨ ਇਕ ਚੀਨ ਦਾ ਬਣਾਇਆ ਹੈਂਡ ਗ੍ਰੇਨੇਡ ਮਿਲਿਆ, ਜਿਸ ਨੂੰ ਪਲਾਸਟਿਕ ਦੇ ਸ਼ੀਸ਼ੀ ਵਿਚ ਛੁਪਾਇਆ ਗਿਆ ਸੀ।
ਬੁਲਾਰੇ ਨੇ ਦਸਿਆ ਕਿ ਮਕਾਨ ਦੇ ਮਾਲਕ ਅਮੀਰ ਅਸ਼ਰਫ਼ ਖ਼ਾਨ ਨੂੰ ਗਿ੍ਰਫ਼ਤਾਰ ਕਰ ਕੇ ਤ੍ਰਾਲ ਥਾਣੇ ਲੈ ਜਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕੇਸ ਦਰਜ ਕਰ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।