ਅੰਮ੍ਰਿਤਸਰ : ਪੰਜਾਬ ਵਿੱਚ ਕਰਜ਼ ਹੇਠ ਦਬੇ ਕਿਸਾਨਾਂ ਦੀ ਖੁਦਕੁਸ਼ੀ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੰਮ੍ਰਿਤਸਰ ਦੇ ਪਿੰਡ ਕੜਿਆਲ ਵਿਖੇ ਕਿਸਾਨ ਸੁਖਜਿੰਦਰ ਸਿੰਘ ਨੇ ਸਿਰ ਚੜ੍ਹੇ ਕਰਜ਼ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸੁਖਜਿੰਦਰ ਸਿੰਘ ਕੋਲ ਤਿੰਨ ਏਕੜ ਜ਼ਮੀਨ ਸੀ। ਉਸ ਦੇ ਸਿਰ ਸਰਕਾਰੀ 'ਤੇ ਗੈਰ ਸਰਕਾਰੀ 7 ਲੱਖ ਰੁਪਏ ਦਾ ਕਰਜ਼ ਸੀ। ਘਰ ਦੀ ਆਰਥਿਕ ਤੰਗੀ ਦੇ ਚੱਲਦੇ ਸੁਖਜਿੰਦਰ ਸਿੰਘ ਸਿਰ ਚੜਿਆ ਕਰਜ਼ ਉਤਾਰਨ 'ਚ ਅਸਮਰਥ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦੇ ਘਰ ਦੇ ਬਰਾਂਡੇ ਵਿੱਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਮੇਜਰ ਸਿੰਘ ਕੜਿਆਲ ਨੇ ਦੱਸਿਆ ਕਿ ਅੱਜ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਉਹ ਘਰ ਆ ਕੇ ਵਰਾਂਡੇ ਵਿਚ ਹੀ ਫਾਹਾ ਲੈ ਲਿਆ। ਮ੍ਰਿਤਕ ਆਪਣੇ ਪਿੱਛੇ ਆਪਣੇ ਤਿੰਨ ਛੋਟੇ ਬੱਚੇ ਛੱਡ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਕਰਜ਼ਾ ਮੁਆਫੀ 'ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈੇ।