ਹੁਸ਼ਿਆਰਪੁਰ : ਗੜ੍ਹਸ਼ੰਕਰ ਦੇ ਬੰਗਾ ਰੋਡ ‘ਤੇ ਸਥਿਤ ਪੈਟਰੋਲ ਪੰਪ ਦੇ ਕਰਿੰਦਿਆਂ ‘ਤੇ ਹਮਲਾ ਕਰਕੇ ਅਣਪਛਾਤੇ ਲੁਟੇਰੇ ਨਕਦੀ ਖੋਹ ਕੇ ਫਰਾਰ ਹੋ ਗਏ। ਸਥਾਨਕ ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਚੌੜਾ ਸਥਿਤ ਪੈਟਰੋਲ ਪੰਪ ਦੇ ਕਰਿੰਦੇ ਆਪਣੇ ਕਮਰੇ ਵਿਚ ਸੁੱਤੇ ਪਏ ਸਨ। ਇਸੇ ਦੌਰਾਨ ਅਣਪਛਾਤੇ ਲੁਟੇਰਿਆਂ ਨੇ ਦਰਵਾਜੇ ਤੋੜ ਕੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ 1 ਲੱਖ ਰੁਪਏ ਦੀ ਨਕਦੀ ਖੋਹ ਲਈ ਇਸ ਤੋਂ ਬਾਅਦ ਉਹ ਜਾਂਦੇ ਵੇਲੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਡੀ. ਵੀ. ਆਰ. ਵੀ ਨਾਲ ਲੈ ਗਏ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।