ਨਵੀਂ ਦਿੱਲੀ : ਕਿਸਾਨ ਅੰਦੋਲਨ ‘ਚ ਦਿੱਲੀ ਦੇ ਸਿੰਘੂ ਬਾਰਡਰ ‘ਤੇ ਲੰਗਰ ਦੀ ਸੇਵਾ ਨਿਭਾਉਣ ਵਾਲੇ ਹਵਲਾਈ ਦੀ ਮੌਤ ਹੋ ਗਈ। ਹੁਣ ਤੱਕ 45 ਤੋਂ ਵੱਧ ਕਿਸਾਨੀ ਸੰਘਰਸ਼ ਨੂੰ ਸਮਰਥਣ ਦੇਣ ਵਾਲੇ ਮੌਤ ਦਾ ਸ਼ਿਕਾਰ ਹੋ ਗਏ ਹਨ। ਜਿਹਨਾਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਗੁਰਦੁਆਰਾ ਹੈਡ ਦਰਾਬਾਰ ਕੋਟ ਸਾਹਿਬ ਰੋਪੜ ਵੱਲੋਂ ਸਿੰਘੂ ਬਾਰਡਰ ‘ਤੇ ਲਾਏ ਲੰਗਰਾਂ ‘ਚ ਪਿੰਡ ਰਾਏਪੁਰ ਖੁਰਦ ਦਾ ਹਵਲਾਈ ਰਤਨ ਸਿੰਘ ਸੇਵਾ ਨਿਭਾ ਰਿਹਾ ਸੀ। ਅਚਾਨਕ ਉਸਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਤੋਂ ਵਾਪਸ ਲਿਆ ਕੇ ਅਜਨਾਲਾ ਦੇ ਹਸਪਾਤਲ ਦਾਖਿਲ ਕਰਵਾਇਆ ਗਿਆ। ਜਿਥੇ ਉਨ੍ਹਾਂ ਅੱਜ ਦਮ ਤੋੜ ਦਿੱਤਾ। ਇਸ ਮੌਤ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ‘ਚ ਸੋਗ ਦੀ ਲਹਿਰ ਉਥੇ ਹੀ ਕੇਂਦਰ ਸਰਕਾਰ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ।