ਬਰਨਾਲਾ : ਭਾਜਪਾ ਆਗੂ ਦੀ ਰਿਹਾਇਸ਼ ਅੱਗੇ ਧਰਨੇ ਦੌਰਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਬਿਲਾਂ ਨੂੰ ਲੈਕੇ ਕਿਸਾਨਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੀ ਕੋਠੀ ਅੱਗੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ। ਇਸੇ ਦੌਰਾਨ ਪਿੰਡ ਗੁਰਮ ਵਾਸੀ ਕਿਸਾਨ ਸੁਖਦੇਵ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਜਰਨੈਲ ਸਿੰਘ , ਬਲੌਰ ਸਿੰਘ, ਰੂਪ ਸਿੰਘ ਨੇ ਦੱਸਿਆ ਕਿ ਉਕਤ ਕਿਸਾਨ ਲਗਾਤਾਰ ਧਰਨੇ ‘ਚ ਸ਼ਮੂਲੀਅਤ ਕਰ ਰਿਹਾ ਸੀ।ਉਸ ਨੂੰ ਸੋਮਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ‘ਤੇ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਉਕਤ ਕਿਸਾਨ ਨੇ ਕਿਸਾਨੀ ਸੰਘਰਸ਼ ‘ਚ ਸ਼ਹੀਦੀ ਦਿੱਤੀ ਹੈ ।ਕਿਸਾਨ ਦੇ ਪਰਿਵਾਰ ਨੂੰ ਸਰਕਾਰ ਪਾਸੋਂ ਦੱਸ ਲੱਖ ਦਾ ਮੁਆਵਜ਼ਾ ਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਵਾਈ ਜਾਵੇਗੀ।